ਖੇਤੀਬਾੜੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ, ਕਿਸਾਨਾਂ ਲਾਇਆ 'ਜਾਂ ਮਰਾਂਗੇ ਜਾਂ ਜਿੱਤਾਂਗੇ' ਦਾ ਨਾਅਰਾ

ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ 8ਵੇਂ ਦੌਰ ਦੀ ਗੱਲਬਾਤ ਜਾਰੀ...

ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ 8ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਇਸ ਦੌਰਾਨ ਕਿਸਾਨ ਅਤੇ ਸਰਕਾਰ ਆਪਣੇ-ਆਪਣੇ ਰੁਖ 'ਤੇ ਅੜੇ ਹੋਏ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਜ਼ਿੱਦ ਕਰ ਰਹੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂਆਂ ਵਿਚਾਲੇ ਤਲ਼ਖ਼ੀਆਂ ਵੇਖਣ ਨੂੰ ਮਿਲੀਆਂ। ਕੇਂਦਰ ਦੇ ਕਾਨੂੰਨ ਰੱਦ ਨਾ ਕਰਨ ਦੇ ਅੜੀਅਲ ਰਵੱਈਏ ਦੇ ਜਵਾਬ 'ਚ ਕਿਸਾਨਾਂ ਨੇ ਨਵਾਂ ਨਾਅਰਾ 'ਜਾਂ ਮਰਾਂਗੇ ਜਾਂ ਜਿੱਤਾਂਗੇ' ਲਿਖਤੀ ਰੂਪ 'ਚ ਕੇਂਦਰ ਸਰਕਾਰ ਅੱਗੇ ਰੱਖ ਦਿੱਤਾ ਹੈ।
ਗਰਮਾਇਆ ਮੁੱਦਾ
ਗੱਲਬਾਤ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਿਚਾਲੇ ਤਲ਼ਖ਼ੀ ਦੇਖਣ ਨੂੰ ਮਿਲੀ। ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਪੂਰੇ ਦੇਸ਼ ਲਈ ਕਾਨੂੰਨ ਬਣਾਇਆ ਹੈ, ਇਸ ਲਈ ਕਾਨੂੰਨ ਰੱਦ ਨਹੀਂ ਕਰ ਸਕਦੇ। ਕਾਨੂੰਨ 'ਤੇ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਕੁਝ ਜਥੇਬੰਦੀਆਂ ਕਾਨੂੰਨ ਦੇ ਹੱਕ 'ਚ ਹਨ। ਕਿਸਾਨਾਂ ਨੇ ਤੋਮਰ ਦੀ ਅਪੀਲ ਠੁਕਰਾਉਂਦੇ ਹੋਏ ਕਿਹਾ ਕਿ ਪੰਜਾਬ ਭਾਜਪਾ ਦੇ ਨੇਤਾ ਕਿਸਾਨਾਂ ਨੂੰ ਗਾਲ੍ਹਾਂ ਕੱਢਦੇ ਹਨ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਾਨੂੰਨ ਰੱਦ ਕਰੋ, ਸੋਧ ਸਾਡੇ ਹੱਕ 'ਚ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਲੱਗਦਾ ਸਰਕਾਰ ਮਸਲਾ ਹੱਲ ਕਰਨ ਦੇ ਮੂਡ 'ਚ ਨਹੀਂ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਦੇਸ਼ ਹਿੱਤ 'ਚ ਅੰਦੋਲਨ ਵਾਪਸ ਲੈਣਾ ਚਾਹੀਦਾ। ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਉਹ ਕਾਨੂੰਨ ਵਾਪਸ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਕੁਝ ਮਨਜ਼ੂਰ ਨਹੀਂ ਹੈ। ਬੈਠਕ 'ਚ ਸਰਕਾਰ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਉਹ ਕਾਨੂੰਨ ਵਾਪਸ ਨਹੀਂ ਲਵੇਗੀ।

ਦੱਸਣਯੋਗ ਹੈ ਕਿ ਪਹਿਲਾਂ ਕਿਸਾਨ ਕੇਂਦਰ ਅੱਗੇ ਕਾਨੂੰਨ ਰੱਦ ਕਰਨ ਦੀ ਗੱਲ Yes ਜਾਂ NO ਵਿਚ ਰੱਖ ਰਹੇ ਸਨ ਪਰ ਹੁਣ ਚੱਲ ਰਹੀ ਬੈਠਕ ਵਿਚਕਾਰ ਦੋਵੇਂ ਧਿਰਾਂ ਮੁੜ ਤੋਂ ਆਪੋ-ਆਪਣੇ ਪੱਖ 'ਤੇ ਬਾਜ਼ਿੱਦ ਹਨ। ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ 'ਚ ਦੇਖਣ ਨੂੰ ਮਿਲੇਗਾ। 

Get the latest update about farmers, check out more about Govt & non repeal of agriculture law

Like us on Facebook or follow us on Twitter for more updates.