ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰੇਮਨੀ 29 ਨੂੰ

ਪੰਜਾਬ ਸਕੂਲ ਸਿੱਖਿਆ ਵਿਭਾਗ ਆਪਣੀਆਂ ਨਿਵੇਕਲੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਲਈ ਜਾਣਿਆ ਜਾਂਦਾ ਹੈ।

ਪਟਿਆਲਾ- ਪੰਜਾਬ ਸਕੂਲ ਸਿੱਖਿਆ ਵਿਭਾਗ ਆਪਣੀਆਂ ਨਿਵੇਕਲੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਲਈ ਜਾਣਿਆ ਜਾਂਦਾ ਹੈ। ਇਸੇ ਕੜੀ ਤਹਿਤ ਪੂਰੇ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਮਿਤੀ 29 ਮਾਰਚ ਨੂੰ ਗ੍ਰੈਜੂਏਸ਼ਨ ਸੈਰੇਮਨੀ ਆਯੋਜਿਤ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜੀ. ਅਮਰਜੀਤ ਸਿੰਘ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ UKG ਤੋਂ ਪਾਸ ਕਰ ਪਹਿਲੀ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਪ੍ਰਬੰਧਕੀ ਕਮੇਟੀਆਂ ਅਤੇ ਸਰਕਾਰੀ ਸਕੂਲਾਂ ਵਿਚ ਨਵਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇਹ ਗ੍ਰੈਜੂਏਸ਼ਨ ਸੈਰੇਮਨੀ ਵਿਸ਼ੇਸ਼ ਰੂਪ ਵਿਚ ਲਾਹੇਵੰਦ ਸਿੱਧ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਦਿਨ ਸਰਕਾਰੀ ਸਕੂਲਾਂ ਨੂੰ ਖ਼ੂਬਸੂਰਤੀ ਨਾਲ ਸਜਾ ਕੇ ਖੁੱਲ੍ਹੇ ਮਨ ਨਾਲ਼ ਆਉਣ ਵਾਲਿਆਂ ਦਾ ਸਵਾਗਤ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਗਤੀਵਿਧੀਆਂ ਤੋਂ ਸਭ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸਕੂਲ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਹਨ ਅਤੇ ਵਿਭਾਗੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਲ.ਈ.ਡੀ ਪ੍ਰੋਜੈਕਟਰ, ਈ-ਕੰਟੈਂਟ, ਇੰਗਲਿਸ਼ ਬੂਸਟਰ ਕਲੱਬ, ਰੰਗਦਾਰ ਸਮੱਗਰੀ, ਟੀਚਿੰਗ ਲਰਨਿੰਗ ਮਟੀਰੀਅਲ, ਟੀਚਿੰਗ ਏਡ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਪਿਆਂ ਅਤੇ ਆਏ ਹੋਏ ਪਤਵੰਤਿਆਂ ਸਨਮੁਖ ਰੱਖਣ ਲਈ ਅਧਿਆਪਕਾਂ ਨੂੰ ਅਗਵਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗ੍ਰੈਜੂਏਸ਼ਨ ਸੈਰੇਮਨੀ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਾਧਨਾ ਵ੍ਹੱਟਸਐਪ ਗਰੁੱਪ, ਫੇਸਬੁਕ ਪੇਜ, ਜਨਤਕ ਥਾਵਾਂ 'ਤੇ ਅਨਾਊਂਸਮੈਂਟ ਆਦਿ ਰਾਹੀਂ ਵੱਧ ਤੋਂ ਵੱਧ ਗਿਣਤੀ 'ਚ ਮਾਪਿਆਂ, ਆਮ ਲੋਕਾਂ, ਸਮਾਜ ਦੇ ਨੁਮਾਇੰਦਿਆਂ ਨੂੰ ਗ੍ਰੈਜੂਏਸ਼ਨ ਸੈਰੇਮਨੀ ਦੌਰਾਨ ਸਕੂਲਾਂ ਵਿੱਚ ਪਹੁੰਚਣ ਲਈ ਅਪੀਲ ਕੀਤੀ ਗਈ ਹੈ।

Get the latest update about PSEB, check out more about Latest news, Truescoop news, Educational news & Punjab news

Like us on Facebook or follow us on Twitter for more updates.