ਜੰਮੂ ਕਸ਼ਮੀਰ ਦੇ ਬਸ ਸਟੈਂਡ 'ਤੇ ਹੋਇਆ ਗ੍ਰੇਨੇਡ ਹਮਲਾ, 15 ਤੋਂ ਵੱਧ ਲੋਕ ਗੰਭੀਰ ਰੂਪ ਨਾਲ ਜ਼ਖਮੀ

ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਸੋਪੋਰ ਇਲਾਕੇ 'ਚ ਸੋਮਵਾਰ ਨੂੰ ਬੱਸ ਅੱਡੇ 'ਤੇ ਗ੍ਰੇਨੇਡ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਕ ਨਿਊਜ਼ ਏਜੰਸੀ ਅਨੁਸਾਰ, ਇਸ ਗ੍ਰਨੇਡ ਹਮਲੇ 'ਚ ਮਹਿਲਾਵਾਂ ਸਮੇਤ 15 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ...

ਨਵੀਂ ਦਿੱਲੀ— ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਸੋਪੋਰ ਇਲਾਕੇ 'ਚ ਸੋਮਵਾਰ ਨੂੰ ਬੱਸ ਅੱਡੇ 'ਤੇ ਗ੍ਰੇਨੇਡ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਕ ਨਿਊਜ਼ ਏਜੰਸੀ ਅਨੁਸਾਰ, ਇਸ ਗ੍ਰਨੇਡ ਹਮਲੇ 'ਚ ਮਹਿਲਾਵਾਂ ਸਮੇਤ 15 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਈ। ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਘਟਨਾ 'ਤੇ ਕਸ਼ਮੀਰ ਪੁਲਸ ਜ਼ੋਨ ਦੇ ਅਧਿਕਾਰੀ ਨੇ ਕਿਹਾ ਕਿ ਸੋਪੋਰ 'ਚ ਅੱਤਵਾਦੀਆਂ ਨੇ ਆਮ ਲੋਕਾਂ 'ਤੇ ਗ੍ਰੇਨੇਡ ਹਮਲਾ ਕੀਤਾ।

ਕੇਜਰੀਵਾਲ ਸਰਕਾਰ ਵਲੋਂ ਦਿੱਲੀ ਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ, 50 ਲੱਖ ਕਰਮਚਾਰੀਆਂ ਨੂੰ ਮਿਲੇਗਾ ਲਾਭ

ਫਿਲਹਾਲ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ। ਯਾਦ ਰਹੇ ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਸ੍ਰੀਨਗਰ ਦੇ ਕਰਨ ਨਗਰ ਇਲਾਕੇ ਵਿੱਚ ਸੀ.ਆਰ.ਪੀ.ਐੱਫ ਦੀ ਟੀਮ 'ਤੇ ਗ੍ਰੇਨੇਡ ਸੁੱਟਿਆ ਸੀ। ਇਸ ਹਮਲੇ ਵਿੱਚ ਛੇ ਜਵਾਨ ਜ਼ਖਮੀ ਹੋ ਗਏ ਸਨ। ਪੁਲਸ ਨੇ ਦੱਸਿਆ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ) ਦੀ 144 ਵੀਂ ਬਟਾਲੀਅਨ ਦੀ ਇਕ ਟੀਮ ਇਕ ਸ਼ਹਿਰ ਦੇ ਵਿਅਸਤ ਕਾਕਾਸਰਾਏ ਇਲਾਕੇ ਵਿੱਚ ਚੈੱਕ ਪੋਸਟ 'ਤੇ ਤਾਇਨਾਤ ਸੀ।

Get the latest update about Terrorists Attack In Kashmir, check out more about National News, Srinagar News, News In Punjabi & Grenade Attack In Kashmir

Like us on Facebook or follow us on Twitter for more updates.