ਗੁਰੂ ਤੇਗ ਬਹਾਦੁਰ ਨਗਰ 'ਚ ਫਾਈਨਾਂਸਰ ਨੇ ਪਤਨੀ ਤੇ ਚਾਰ ਸਾਲਾ ਬੱਚੇ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦੁਰ ਨਗਰ ਵਿਚ ਇਕ ਨੌਜਵਾਨ ਨੇ ਆਪਣੀ ਪਤਨੀ ਤੇ ਚਾ...

(ਲਲਿਤ ਸ਼ਰਮਾ) ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦੁਰ ਨਗਰ ਵਿਚ ਇਕ ਨੌਜਵਾਨ ਨੇ ਆਪਣੀ ਪਤਨੀ ਤੇ ਚਾਰ ਸਾਲਾ ਬੱਚੇ ਨੂੰ ਵੀ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਰਮਜੀਤ ਸਿੰਘ ਇਕ ਫਾਈਨਾਂਸਰ ਹੈ ਅਤੇ ਉਸ ਨੇ ਮਾਰਕਿਟ ਵਿਚ ਕਾਫੀ ਪੈਸਾ ਲਾਇਆ ਹੋਇਆ ਸੀ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਮੁਕਾਬਕ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਜੀਜਾ ਨੇ ਖੁਦ ਨੂੰ ਗੋਲੀ ਮਾਰ ਲਈ। ਜਦੋਂ ਤੱਕ ਉਹ ਪੁੱਜੇ ਤਾਂ ਉਨ੍ਹਾਂ ਦੀ ਭੈਣ ਦੀ ਮੌਤ ਹੋ ਚੁੱਕੀ ਸੀ ਅਤੇ ਉਨ੍ਹਾਂ ਦੇ ਭਾਂਜੇ ਅਤੇ ਉਨ੍ਹਾਂ ਦੇ ਜੀਜਾ ਦੀ ਵੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਜੀਜਾ ਨੇ ਮਾਰਕੀਟ ਤੋਂ ਪੈਸੇ ਲੈਣੇ ਸਨ। ਅਜੇ ਤੱਕ ਉਨ੍ਹਾਂ ਨੂੰ ਇਸ ਬਾਰੇ ਕੁਝ ਜ਼ਿਆਦਾ ਨਹੀਂ ਪਤਾ ਪਰ ਮਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਲਿਖਿਆ ਗਿਆ ਹੈ ਕਿ ਉਹ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹੈ। ਉਥੇ ਹੀ ਪੁਲਸ ਨੇ ਸੁਸਾਈਡ ਨੋਟ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਖੁਦਕੁਸ਼ੀ ਤੇ ਹੱਤਿਆ ਦੀ ਜਾਂਚ ਉੱਤੇ ਕਰਵਾਈ ਸ਼ੁਰੂ ਕਰ ਦਿੱਤੀ ਹੈ।

Get the latest update about wife, check out more about commits suicide, child, financier & kill

Like us on Facebook or follow us on Twitter for more updates.