ਹਰਿਦੁਆਰ ਅਦਾਲਤ ਦਾ ਇਤਿਹਾਸਕ ਫੈਸਲਾ, ਮਾਪਿਆਂ ਨੂੰ ਤੰਗ ਕਰਨ ਵਾਲੇ ਬੱਚੇ ਹੁਣ ਜਾਇਦਾਦ 'ਚੋਂ ਹੋਣਗੇ ਬੇਦਖ਼ਲ

ਹਰਿਦੁਆਰ ਕੋਰਟ ਵਲੋਂ ਇੱਕ ਇਤਿਹਾਸਿਕ ਫੈਸਲਾ ਲਿਆ ਗਿਆ ਹੈ ਜਿਸ ਕਰਕੇ ਮਾਪਿਆਂ ਨੂੰ ਬਹੁਤ ਰਾਹਤ ਮਿਲਣ ਵਾਲੀ ਹੈ। ਅੱਜ ਦੇ ਕਲਯੁਗੀ ਸਮੇਂ 'ਚ ਮਾਪਿਆਂ ਦੀ ਸੇਵਾ ਕਰਨ ਦੀ ਬਜਾਏ ਬੱਚੇ ਉਨ੍ਹਾਂ ਨੂੰ ਤੰਗ ਕਰਦੇ ਹਨ। ਇਨ੍ਹਾਂ ਬੱਚਿਆਂ ਨੂੰ ਹੁਣ ਸੁਚੇਤ ਹੋਣ ਦੀ ਲੋੜ ਹੈ...

ਹਰਿਦੁਆਰ ਕੋਰਟ ਵਲੋਂ ਇੱਕ ਇਤਿਹਾਸਿਕ ਫੈਸਲਾ ਲਿਆ ਗਿਆ ਹੈ ਜਿਸ ਕਰਕੇ ਮਾਪਿਆਂ ਨੂੰ ਬਹੁਤ ਰਾਹਤ ਮਿਲਣ ਵਾਲੀ ਹੈ। ਅੱਜ ਦੇ ਕਲਯੁਗੀ ਸਮੇਂ 'ਚ ਮਾਪਿਆਂ ਦੀ ਸੇਵਾ ਕਰਨ ਦੀ ਬਜਾਏ ਬੱਚੇ ਉਨ੍ਹਾਂ ਨੂੰ ਤੰਗ ਕਰਦੇ ਹਨ। ਇਨ੍ਹਾਂ ਬੱਚਿਆਂ ਨੂੰ ਹੁਣ ਸੁਚੇਤ ਹੋਣ ਦੀ ਲੋੜ ਹੈ। ਹਰਿਦੁਆਰ ਦੀ ਐਸਡੀਐਮ ਅਦਾਲਤ ਨੇ ਇਤਿਹਾਸਕ ਫੈਸਲਾ ਦਿੰਦਿਆਂ ਅਜਿਹੇ ਛੇ ਬਜ਼ੁਰਗਾਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਜਾਇਦਾਦ ਵਿੱਚੋਂ ਬੇਦਖ਼ਲ ਕਰਦਿਆਂ ਇੱਕ ਮਹੀਨੇ ਵਿੱਚ ਮਕਾਨ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ਪੁਲੀਸ ਪ੍ਰਸ਼ਾਸਨ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਮੇਨਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਜ਼ ਐਕਟ ਦੇ ਤਹਿਤ ਕੋਈ ਵੀ ਵਿਅਕਤੀ ਆਪਣੇ ਬੱਚਿਆਂ ਖਿਲਾਫ ਐੱਸ.ਡੀ.ਐੱਮ. ਕੋਰਟ 'ਚ ਮੁਕੱਦਮਾ ਦਾਇਰ ਕਰ ਸਕਦਾ ਹੈ। ਐਕਟ ਦੀ ਧਾਰਾ ਤਹਿਤ ਐਸ.ਡੀ.ਐਮ ਦੀ ਤਰਫ਼ੋਂ ਸੁਣਵਾਈ ਕਰਨ ਤੋਂ ਬਾਅਦ ਬੱਚਿਆਂ ਨੂੰ ਉਨ੍ਹਾਂ ਦੀ ਜਾਇਦਾਦ ਤੋਂ ਬੇਦਖ਼ਲ ਕਰ ਦਿੱਤਾ ਜਾਂਦਾ ਹੈ। ਅਜਿਹੇ ਛੇ ਬਜ਼ੁਰਗਾਂ ਵੱਲੋਂ ਹਰਿਦੁਆਰ ਦੀ ਐਸਡੀਐਮ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ ਗਿਆ ਸੀ।


ਜਾਣਕਾਰੀ ਮੁਤਾਬਿਕ ਜਵਾਲਾਪੁਰ, ਕਾਂਖਲ ਅਤੇ ਰਾਵਲੀ ਮਹਿਦੂਦ ਦੇ ਬਜ਼ੁਰਗਾਂ ਵੱਲੋਂ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ ਗਿਆ ਸੀ  ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ ਕੋਲ ਰਹਿੰਦੇ ਹਨ, ਪਰ ਉਨ੍ਹਾਂ ਨੂੰ ਕੁੱਟਿਆ ਜਾਂਦਾ ਹੈ ਤਸੀਹੇ ਦਿੱਤੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਬੁਢਾਪਾ ਜੀਵਨ ਨਰਕ ਬਣ ਗਿਆ ਹੈ।ਸੀਨੀਅਰ ਨਾਗਰਿਕਾਂ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਬੱਚਿਆਂ ਤੋਂ ਰਾਹਤ ਦਿਵਾਈ ਜਾਵੇ, ਉਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ ਤੋਂ ਬੇਦਖਲ ਕਰਨ ਅਤੇ ਉਨ੍ਹਾਂ ਨੂੰ ਘਰੋਂ ਬੇਦਖਲ ਕਰਨ ਦੀ ਮੰਗ ਕੀਤੀ ਗਈ ਸੀ।

ਬਜ਼ੁਰਗਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਐਸਡੀਐਮ ਪੂਰਨ ਸਿੰਘ ਰਾਣਾ ਨੇ ਸਾਰੇ ਛੇ ਮਾਮਲਿਆਂ ਵਿੱਚ ਬੱਚਿਆਂ ਨੂੰ ਮਾਪਿਆਂ ਦੀ ਜਾਇਦਾਦ ਵਿੱਚੋਂ ਬੇਦਖ਼ਲ ਕਰਨ ਦਾ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ 30 ਦਿਨਾਂ ਦੇ ਅੰਦਰ ਅੰਦਰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਫੈਸਲੇ ਵਿੱਚ ਕਿਹਾ ਗਿਆ ਕਿ ਜੇਕਰ ਇਹ ਲੋਕ ਮਕਾਨ ਖਾਲੀ ਨਹੀਂ ਕਰਦੇ ਤਾਂ ਸਬੰਧਤ ਸਟੇਸ਼ਨ ਇੰਚਾਰਜਾਂ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ। 

ਐਸਡੀਐਮ ਪੂਰਨ ਸਿੰਘ ਰਾਣਾ ਨੇ ਦੱਸਿਆ ਕਿ ਕੁਝ ਕੇਸ ਜੋ ਕਿ ਅਜਿਹੇ ਵੀ ਹਨ ਜਿਸ ਚ ਆਪਣੇ ਮਾਂ ਬਾਪ ਨਾਲ ਧੋਖਾ ਕਰਕੇ  ਬੱਚਿਆਂ ਨੇ ਜਮੀਨ ਆਪਣੇ ਨਾਮ ਲਗਵਾ ਲਈ ਸੀ, ਅਜਿਹੇ ਕੇਸਾਂ ਦੀ ਸੁਣਵਾਈ ਵੀ ਅੰਤਿਮ ਪੜਾਅ ’ਤੇ ਚੱਲ ਰਹੀ ਹੈ। ਜਲਦੀ ਹੀ ਅਜਿਹੇ ਮਾਮਲਿਆਂ ਵਿੱਚ ਮਾਪਿਆਂ ਤੋਂ ਟਰਾਂਸਫਰ ਕੀਤੀ ਜ਼ਮੀਨ ਨੂੰ ਰੱਦ ਮੰਨਿਆ ਜਾਵੇਗਾ। ਇਸ ਸਬੰਧੀ ਪੂਰੀ ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਜਲਦੀ ਹੀ ਫੈਸਲਾ ਦਿੱਤਾ ਜਾਵੇਗਾ।

Get the latest update about HARIDWAR COURT, check out more about , PROPERTY RIGHT, COURT & JUDGEMENT ON PARENTS HARASSMENT

Like us on Facebook or follow us on Twitter for more updates.