ਹਰਸਿਮਰਤ ਬਾਦਲ ਨੂੰ ਹੋਇਆ 'ਕੋਰੋਨਾ', ਖ਼ੁਦ ਨੂੰ ਘਰ 'ਚ ਕੀਤਾ ਇਕਾਂਤਵਾਸ (ਟਵੀਟ)

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ...

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੋਰੋਨਾ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਟਵਿੱਟਰ ਰਾਹੀਂ ਲੋਕਾਂ ਨਾਲ ਸਾਂਝੀ ਕੀਤੀ ਹੈ। ਬੀਬੀ ਬਾਦਲ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਬੀਬੀ ਬਾਦਲ ਨੇ ਖ਼ੁਦ ਨੂੰ ਘਰ 'ਚ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਵੱਲੋਂ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਕਾਂਤਵਾਸ ਅਪਨਾਉਣ ਅਤੇ ਜਲਦੀ ਤੋਂ ਜਲਦੀ ਆਪਣਾ ਕੋਰੋਨਾ ਟੈਸਟ ਕਰਵਾਉਣ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਬੀਬੀ ਬਾਦਲ ਦੇ ਪਤੀ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਸੁਖਬੀਰ ਬਾਦਲ ਪੂਰੀ ਤਰ੍ਹਾਂ ਸਿਹਤਮੰਦ ਹਨ।

Get the latest update about Truescoop News, check out more about coronavirus, Truescoop, isolates himself & Positive

Like us on Facebook or follow us on Twitter for more updates.