ਗ਼ੈਰ-ਲੋਕਤੰਤਰੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਫ਼ਸਰ ਸ਼ੁਰੂ ਕਰ ਦੇਣ ਦਿਨ ਗਿਣਨੇ : ਹਰਸਿਮਰਤ ਬਾਦਲ

ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿਚ ਕਾਂਗਰਸ ਦੀ ਜਿੱਤ ਸਾਫ ਦਿਖਾਈ ਦੇ ਰਹੀ ਹੈ। ਇਸ ਦੌਰਾਨ ਸ਼੍ਰੋ...

ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿਚ ਕਾਂਗਰਸ ਦੀ ਜਿੱਤ ਸਾਫ ਦਿਖਾਈ ਦੇ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ 2022 ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ਵਾਲੀ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿਚ ਧੱਕਾ ਕਰਨ ਵਾਲਿਆਂ ਕਾਂਗਰਸੀਆਂ ਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਇਕ-ਇਕ ਅਫਸਰ ਤੋਂ ਹਿਸਾਬ ਲਿਆ ਜਾਵੇਗਾ।

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਫੇਸਬੁੱਕ ਪੋਸਟ ਵਿਚ ਕਿਹਾ ਕਿ ਮਿਉਂਸੀਪਲ ਚੋਣਾਂ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਦਿਲੋਂ ਮੁਬਾਰਕਾਂ, ਵੋਟਾਂ ਦੀ ਗਿਣਤੀ ਦੇ ਘਾਟੇ ਵਾਧੇ ਦੇ ਬਾਵਜੂਦ, ਪਾਰਟੀ ਲਈ ਤੁਸੀਂ ਸਾਰੇ ਹੀ ਜੇਤੂ ਹੋ! ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ ਸੱਤਾਧਾਰੀ ਕਾਂਗਰਸ ਵੱਲੋਂ ਧੱਕੇਸ਼ਾਹੀ, ਹਿੰਸਾ ਅਤੇ ਬੂਥਾਂ 'ਤੇ ਕਬਜ਼ੇ ਕਰਨ ਦੇ ਬਾਵਜੂਦ, 2022 ਵਿੱਚ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਬਣਾਉਣ ਜਾ ਰਿਹਾ ਹੈ, ਅਤੇ ਮੌਜੂਦਾ ਸੱਤਾ ਧਿਰ ਨਾਲ ਮਿਲ ਕੇ ਗ਼ੈਰ-ਕਨੂੰਨੀ ਤੇ ਗ਼ੈਰ-ਲੋਕਤੰਤਰੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਫ਼ਸਰਾਂ ਨੂੰ ਆਪਣੇ ਦਿਨ ਗਿਣਨੇ ਸ਼ੁਰੂ ਕਰ ਦੇਣੇ ਚਾਹੀਦੇ ਹਨ।

Get the latest update about harsimrat badal, check out more about election irregularities, action & officer

Like us on Facebook or follow us on Twitter for more updates.