ਰਣਜੀਤ ਕਤਲ ਕੇਸ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਵੱਡਾ ਫੈਸਲਾ ਦਿੱਤਾ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਨੂੰ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਚਾਰ ਹੋਰ ਲੋਕਾਂ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ।
ਹਰਿਆਣਾ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਇਹ ਵੱਡਾ ਫੈਸਲਾ ਦਿੱਤਾ ਹੈ। ਅਦਾਲਤ ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਕਰ ਰਹੀ ਸੀ। ਇਸ ਦੇ ਤਹਿਤ ਇੱਕ ਵੱਡਾ ਫੈਸਲਾ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 12 ਅਕਤੂਬਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਰਾਮ ਰਹੀਮ ਅਤੇ ਹੋਰ ਦੋਸ਼ੀਆਂ ਨੂੰ ਸਜ਼ਾ ਸੁਣਾਏਗੀ।ਗੁਰਮੀਤ ਰਾਮਰਾਹੀਮ ਵਿਰੁੱਧ ਕਤਲ ਦਾ ਦੋਸ਼ ਸਾਬਤ ਹੋ ਗਿਆ ਹੈ। ਰਾਮ ਰਹੀਮ ਇਸ ਵੇਲੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।