ਕੀ ਪੰਜਾਬ 'ਚ ਹੋ ਚੁੱਕੀ ਹੈ ਕੋਰਨਾ ਦੀ ਤੀਜੀ ਲਹਿਰ ਦੀ ਸ਼ੁਰੂਆਤ?

ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਦੇ ਚੋਟੀ ਦੇ ਸਿਹਤ ਅਧਿਕਾਰੀਆਂ ਦੀ ਚਿੰਤਾ ਫਿਰ ਵਧਣੀ ਸ਼ੁਰੂ ਹੋ ਗ...

ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਦੇ ਚੋਟੀ ਦੇ ਸਿਹਤ ਅਧਿਕਾਰੀਆਂ ਦੀ ਚਿੰਤਾ ਫਿਰ ਵਧਣੀ ਸ਼ੁਰੂ ਹੋ ਗਈ ਹੈ। ਇਸ ਦਾ ਕਾਰਣ ਪੰਜਾਬ ਸਣੇ ਕਈ ਸੂਬਿਆਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣਾ ਹੈ। ਵਿਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਇਕ ਵੱਡਾ ਸਵਾਲ ਇਹ ਵੀ ਹੈ ਕਿ ਕੀ ਪੰਜਾਬ ਵਿਚ ਸ਼ੁਰੂ ਹੋ ਚੁੱਕੀ ਹੈ ਕੋਰੋਨਾ ਦੀ ਤੀਜੀ ਲਹਿਰ?

ਇਸ ਦੌਰਾਨ ਸਿਹਤ ਮੰਤਰਾਲਾ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਵਿਚ ਰੋਜ਼ਾਨਾਂ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਇਸ ਦੌਰਾਨ ਮੰਤਰਾਲਾ ਨੇ ਕਿਹਾ ਕਿ ਪੰਜਾਬ ਵਿਚ ਬੀਤੇ 24 ਘੰਟਿਆਂ ਦੌਰਾਨ 385 ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਇਸੇ ਸਮੇਂ ਦੌਰਾਨ ਛੱਤੀਸਗੜ੍ਹ ਵਿਚ 259 ਮਾਮਲੇ ਤੇ ਮੱਧ ਪ੍ਰਦੇਸ਼ ਵਿਚ 297 ਮਾਮਲੇ ਦਰਜ ਕੀਤੇ ਗਏ ਹਨ। ਮੰਤਰਾਲਾ ਨੇ ਕਿਹਾ ਕਿ ਸ਼ਨੀਵਾਰ ਨੂੰ ਦੇਸ਼ ਵਿਚ 13,993 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1,09,77,387 ਹੋ ਗਈ ਹੈ। ਇਸੇ ਸਮੇਂ ਦੌਰਾਨ 101 ਲੋਕਾਂ ਦੀ ਮੌਤ ਵੀ ਹੋਈ ਹੈ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 1, 56, 212 ਹੋ ਗਈ ਹੈ। 

ਪੰਜਾਬ ਵਿਚ ਕੋਰੋਨਾ ਦੀ ਰਫਤਾਰ
ਪੰਜਾਬ ਵਿਚ ਕੋਰੋਨਾ ਦੀ ਰਫਤਾਰ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ। ਜੇਕਰ ਬੀਤੇ 3 ਦਿਨਾਂ ਦੇ ਅੰਕੜੇ ਉੱਤੇ ਨਜ਼ਰ ਮਾਰੀ ਜਾਵੇ ਤਾਂ 17 ਫਰਵਰੀ ਨੂੰ ਪੰਜਾਬ ਵਿਚ ਕੁੱਲ 341 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਸਭ ਤੋਂ ਜ਼ਿਆਦਾ 51 ਲੁਧਿਆਣਾ ਵਿਚ, 28 ਜਲੰਧਰ ਤੇ 32 ਪਟਿਆਲਾ ਵਿਚ ਦਰਜ ਕੀਤੇ ਗਏ ਹਨ ਜਦਕਿ 18 ਫਰਵਰੀ ਨੂੰ ਪੰਜਾਬ ਵਿਚ 278 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚ ਸਭ ਤੋਂ ਵਧੇਰੇ ਜਲੰਧਰ ਵਿਚ 44, ਪਟਿਆਲਾ ਵਿਚ 33 ਤੇ ਲੁਧਿਆਣਾ ਵਿਚ 25 ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ 19 ਫਰਵਰੀ ਨੂੰ ਪੰਜਾਬ ਵਿਚ 385 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਸਭ ਤੋਂ ਵਧੇਰੇ ਲੁਧਿਆਣਾ ਵਿਚ 65, ਜਲੰਧਰ ਵਿਚ 49 ਤੇ ਪਟਿਆਲਾ ਵਿਚ 33 ਮਾਮਲੇ ਦਰਜ ਕੀਤੇ ਗਏ ਹਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਤੋਂ ਹੁਣ ਤੱਕ ਕੋਰੋਨਾ ਦੇ ਕੁੱਲ 4813220 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 177759 ਲੋਕ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿਚੋਂ 169216 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ 2803 ਮਾਮਲੇ ਐਕਟਿਵ ਹਨ। ਪੰਜਾਬ ਵਿਚ 5740 ਲੋਕ ਕੋਰੋਨਾ ਕਾਰਣ ਆਪਣੀ ਜਾਨ ਗੁਆ ਚੁੱਕੇ ਹਨ।

ਇੰਨਾਂ ਹੀ ਨਹੀਂ ਇੰਨੇ ਗੰਭੀਰ ਹਾਲਾਤ ਦੇ ਬਾਵਜੂਤ ਵੀ ਆਮ ਲੋਕ ਕੋਰੋਨਾ ਤੋਂ ਬਚਣ ਲਈ ਵਰਤੇ ਜਾਣ ਵਾਲੇ ਨਿਯਮਾਂ ਪ੍ਰਤੀ ਗੰਭੀਰ ਨਹੀਂ ਹਨ। ਜੇਕਰ ਆਮ ਕਰ ਕੇ ਸੜਕਾਂ ਉੱਤੇ ਦੇਖਿਆ ਜਾਵੇ ਜਾਂ ਅਜੇ ਵੀ ਤੁਹਾਨੂੰ ਕਈ ਲੋਕ ਸੜਕਾਂ ਉੱਤੇ ਬਿਨਾਂ ਮਾਸਕ ਦੇ ਦਿਖ ਜਾਣਗੇ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਆਮ ਲੋਕਾਂ ਦਾ ਅਜਿਹਾ ਵਤੀਰਾ ਅਸਲ ਵਿਚ ਚਿੰਤਾ ਦਾ ਵਿਸ਼ਾ ਹੈ।

Get the latest update about pandemic, check out more about Third wave, coronavirus, covid19 & Punjab

Like us on Facebook or follow us on Twitter for more updates.