ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫਤਾਰ, ਪਿਸਤੌਲ ਤੇ ਕਾਰਤੂਸ ਬਰਾਮਦ

ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਫੜਨ ਦਾ ਦਾਅਵਾ ਕੀਤਾ ਹੈ। ਮੁਹਾਲੀ ਦੇ ਪਿੰਡ ਨੰਡਿਆਲੀ ਦੇ ਸਿਮਰਨਜੀਤ ਸਿੰਘ (30) ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਉਸ ਦੇ ਕਬਜ਼ੇ ਵਿੱਚੋਂ...

ਚੰਡੀਗੜ੍ਹ- ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਫੜਨ ਦਾ ਦਾਅਵਾ ਕੀਤਾ ਹੈ। ਮੁਹਾਲੀ ਦੇ ਪਿੰਡ ਨੰਡਿਆਲੀ ਦੇ ਸਿਮਰਨਜੀਤ ਸਿੰਘ (30) ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਉਸ ਦੇ ਕਬਜ਼ੇ ਵਿੱਚੋਂ 32 ਬੋਰ ਦਾ ਨਜਾਇਜ਼ ਪਿਸਤੌਲ ਅਤੇ 5 ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ। ਪੁਲਿਸ ਨੇ ਉਸ ਨੂੰ ਬਿਸ਼ਨੋਈ ਗਰੋਹ ਦੇ ਦੀਪਕ ਉਰਫ਼ ਦੀਪੂ ਬਨੂੜ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਬੁੜੈਲ ਜੇਲ੍ਹ ਵਿੱਚ ਬੰਦ ਦੀਪੂ ਬਨੂੜ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। 16 ਮਾਰਚ 2022 ਨੂੰ ਸੈਕਟਰ 26 ਦੇ ਥਾਣੇ ਵਿਚ ਫਿਰੌਤੀ ਵਸੂਲਣ ਦੇ ਆਰਮਜ਼ ਐਕਟ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਦੌਰਾਨ ਉਸ ਦੇ ਬਿਆਨਾਂ ਦੇ ਆਧਾਰ ਉੱਤੇ ਸਿਮਰਨਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਨੂੰ ਸੈਕਟਰ 26 ਥਾਣੇ ਵਿੱਚ ਦਰਜ ਇਸੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੀਪੂ ਬਨੂੜ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ
ਦੀਪੂ ਬਨੂੜ ਖ਼ਿਲਾਫ਼ ਸਾਲ 2016-17 ਵਿੱਚ ਕਤਲ ਦੇ 4 ਕੇਸ ਦਰਜ ਹਨ। 2014 ਤੋਂ 2021 ਦਰਮਿਆਨ ਕਤਲ ਦੀ ਕੋਸ਼ਿਸ਼ ਦੇ 9 ਅਤੇ ਡਕੈਤੀ ਦੇ 3 ਮਾਮਲੇ ਦਰਜ ਹਨ। ਇਸ ਤੋਂ ਇਲਾਵਾ 2014 ਤੋਂ 2021 ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਉਸ ਖ਼ਿਲਾਫ਼ ਅਸਲਾ ਐਕਟ ਦੇ 13 ਕੇਸ ਪਾਏ ਗਏ ਸਨ। 12ਵੀਂ ਪਾਸ ਦੀਪ (29) ਬਨੂੜ, ਪਟਿਆਲਾ ਦਾ ਰਹਿਣ ਵਾਲਾ ਹੈ ਅਤੇ ਬੇਰੁਜ਼ਗਾਰ ਹੈ। ਇਸੇ ਤਰ੍ਹਾਂ ਸਿਮਰਨਜੀਤ ਸਿੰਘ ਵੀ 12ਵੀਂ ਪਾਸ ਅਤੇ ਬੇਰੁਜ਼ਗਾਰ ਹੈ।

Get the latest update about Online Punjabi News, check out more about deepu banood, gangster, chandigarh police & TrueScoopNews

Like us on Facebook or follow us on Twitter for more updates.