ਪਾਕਿ 'ਚ ਹਿੰਦੂ ਮੰਦਰ 'ਚ ਤੋੜ-ਭੰਨ, ਭਾਰਤ ਨੇ ਜਤਾਇਆ ਵਿਰੋਧ

ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਵਿਚ ਹਿੰਦੂ ਮੰਦਰ ਵਿਚ ਤੋੜ-ਭੰਨ ਦੀ ਘਟਨਾ ਉੱਤੇ ਡਿਪਲੋਮੈਟਿਕ ਮਾਧਿਆਮ ਨਾਲ ਰ...

ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਵਿਚ ਹਿੰਦੂ ਮੰਦਰ ਵਿਚ ਤੋੜ-ਭੰਨ ਦੀ ਘਟਨਾ ਉੱਤੇ ਡਿਪਲੋਮੈਟਿਕ ਮਾਧਿਆਮ ਨਾਲ ਰਸਮੀ ਵਿਰੋਧ ਦਰਜ ਕਰਵਾਇਆ ਹੈ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਬੁੱਧਵਾਰ ਨੂੰ 100 ਤੋਂ ਵਧੇਰੇ ਲੋਕਾਂ ਦੀ ਭੀੜ ਨੇ ਇਕ ਹਿੰਦੂ ਮੰਦਰ ਵਿਚ ਤੋੜ-ਭੰਨ ਕੀਤੀ ਅਤੇ ਅੱਗ ਲਗਾ ਦਿੱਤੀ। ਘਟਨਾ ਕਰਕ ਜ਼ਿਲੇ ਦੇ ਟੇਰੀ ਪਿੰਡ ਦੀ ਹੈ, ਜਿਥੇ ਸਥਾਨਕ ਮੌਲਵੀਆਂ ਦੀ ਅਗਵਾਈ ਵਿਚ ਭੀੜ ਨੇ ਮੰਦਰ ਨੂੰ ਤਬਾਹ ਕਰ ਦਿੱਤਾ। ਹੁਣ ਇਸ ਘਟਨਾ ਵਿਚ ਕੱਟੜਪੰਥੀ ਜਮੀਅਤ ਉਲੇਮਾ-ਏ-ਇਸਲਾਮ ਪਾਰਟੀ ਦੇ ਨੇਤਾ ਰਹਿਮਤ ਸਲਾਮ ਖੱਟਕ ਸਣੇ 30 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੰਦਰ ਦੇ ਮੁੜ ਨਿਰਮਾਣ ਦੇ ਲਈ ਹੁਕਮ ਜਾਰੀ ਕੀਤੇ ਗਏ ਹਨ।

ਜਮੀਅਤ ਉਲੇਮਾ-ਏ-ਇਸਲਾਮ ਪਾਰਟੀ ਦੇ ਸਮਰਥਕਾਂ ਦੀ ਅਗਵਾਈ ਵਾਲੀ ਭੀੜ ਨੇ ਮੰਦਰ ਦੇ ਵਿਸਥਾਰ ਕੰਮ ਦਾ ਵਿਰੋਧ ਕੀਤਾ ਅਤੇ ਮੰਦਰ ਦੇ ਪੁਰਾਣੇ ਢਾਂਚੇ ਦੇ ਨਾਲ-ਨਾਲ ਨਵੇਂ ਨਿਰਮਾਣ ਨੂੰ ਵੀ ਢਾਹ ਦਿੱਤਾ। ਇਸ ਘਟਨਾ ਦੀ ਇਕ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਤੇ ਵੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਕਲਿੱਪ ਵਿਚ ਹਿੰਸਕ ਭੀੜ ਨੂੰ ਮੰਦਰ ਦੀਆਂ ਕੰਧਾਂ ਅਤੇ ਛੱਤ ਨੂੰ ਢਾਉਂਦੇ ਦੇਖਿਆ ਜਾ ਸਕਦਾ ਹੈ। ਪਾਕਿਸਤਾਨ ਅਤੇ ਦੁਨੀਆ ਦੇ ਬਾਕੀ ਹਿੱਸਿਆਂ ਵਿਚ ਰਹਿਣ ਵਾਲੇ ਮਨੁੱਖੀ ਅਧਿਕਾਰ ਵਰਕਰਾਂ ਨੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਖਿਲਾਫ ਇਸ ਕਦਮ ਦੀ ਨਿੰਦਾ ਕੀਤੀ ਹੈ। 

Get the latest update about Pakistan, check out more about demolished & Hindu temple

Like us on Facebook or follow us on Twitter for more updates.