ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਏਜੰਸੀ ਤੋਂ ਜਾਂਚ ਦੀ ਕੀਤੀ ਮੰਗ

ਅੱਜ ਚੰਡੀਗੜ੍ਹ 'ਚ ਸਿੱਧੂ ਮੂਸੇਵਾਲਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਹੋਈ ਹੈ। ਇਹ ਮੀਟਿੰਗ ਚੰਡੀਗੜ੍ਹ ਟੈਕਨੀਕਲ ਏਅਰਪੋਰਟ ਵਿਖੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਮੌਜੂਦਗੀ ਚ ਹੋਈ ਹੈ...

ਅੱਜ ਚੰਡੀਗੜ੍ਹ 'ਚ ਸਿੱਧੂ ਮੂਸੇਵਾਲਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਹੋਈ ਹੈ। ਇਹ ਮੀਟਿੰਗ ਚੰਡੀਗੜ੍ਹ ਟੈਕਨੀਕਲ ਏਅਰਪੋਰਟ ਵਿਖੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਮੌਜੂਦਗੀ ਚ ਹੋਈ ਹੈ। ਇਸ ਦੌਰਾਨ  ਸਿੱਧੂ ਦੇ ਮਾਤਾ ਪਿਤਾ ਵਲੋਂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਕੇਂਦਰੀ ਏਜੰਸੀ ਤੋਂ ਮੰਗ ਕੀਤੀ ਗਈ ਹੈ। ਜਿਕਰਯੋਗ ਹੈ ਕਿ 29 ਮਈ ਨੂੰ ਜਵਾਹਰ ਕੇ ਵਿਖੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਤੇ ਜਾਂਚ ਦੇ ਲਈ ਕੇਂਦਰੀ ਜਾਂਚ ਏਜੰਸੀਆਂ ਨੂੰ ਜਾਂਚ ਸੌਪਣ ਲਈ ਕਿਹਾ ਸੀ। ਜਿਸ ਤੋਂ ਬਾਅਦ ਅੱਜ ਅਮਿਤ ਸ਼ਾਹ ਖਾਸ ਤੌਰ ਤੇ ਪਰਿਵਾਰ ਨੂੰ ਮਿਲਣ ਲਈ ਚੰਡੀਗੜ੍ਹ ਆਏ ਸਨ। 


ਦਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਮੂਸੇਵਾਲਾ ਕਤਲ ਕੇਸ ਦੀ ਜਾਂਚ ਲਈ ਮੌਜੂਦਾ ਜੱਜ ਤੋਂ ਇਨਕਾਰ ਕਰ ਚੁੱਕੀ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ 'ਚ ਕਿਹਾ ਗਿਆ ਕਿ ਇਸ ਤੋਂ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਕਿ ਹਾਈਕੋਰਟ ਕਿਸੇ ਮੌਜੂਦਾ ਜੱਜ ਨੂੰ ਅਜਿਹੇ ਮਾਮਲੇ 'ਚ ਜਾਂਚ ਕਰਨ ਲਈ ਕਹੇ। 

Get the latest update about amit shah meet sidhu mosewala family, check out more about sidhu mosewala, amit shaht & kiran kher

Like us on Facebook or follow us on Twitter for more updates.