ਫਗਵਾੜਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਘਰ ਦੇ ਬਾਹਰ ਬੈਠੇ ਪਰਿਵਾਰ 'ਤੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਚਲਾਈਆਂ ਗੋਲੀਆਂ

ਫਗਵਾੜਾ ਨਜਦੀਕ ਪਿੰਡ ਪੰਡਵਾ ਵਿਖੇ ਉਸ ਸਮੇਂ ਗੁੰਢਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਇੱਕ ਪਰਿਵਾਰ ਨੇ ਪਿੰਡ ਦੇ ਕੁੱਝ ਵਿਅਕਤੀਆਂ ਉਪਰ ਬੀਤੀ ਦੇਰ ਰਾਤ ਘਰ ਵਿੱਚ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਲਗਾਏ...

ਫਗਵਾੜਾ ਨਜਦੀਕ ਪਿੰਡ ਪੰਡਵਾ ਵਿਖੇ ਉਸ ਸਮੇਂ ਗੁੰਢਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਇੱਕ ਪਰਿਵਾਰ ਨੇ ਪਿੰਡ ਦੇ ਕੁੱਝ ਵਿਅਕਤੀਆਂ ਉਪਰ ਬੀਤੀ ਦੇਰ ਰਾਤ ਘਰ ਵਿੱਚ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਲਗਾਏ। ਇਸ ਸਬੰਧੀ ਗੱਲਬਾਤ ਕਰਦਿਆ ਪੀੜਤ ਜਿੰਦਰ ਕੁਮਾਰ ਨੇ ਦੱਸਿਆ ਕਿ ਉਨਾਂ ਦਾ ਮਕਾਨ ਬਣ ਰਿਹਾ ਹੈ ਜਿਸ ਕਾਰਨ ਉਹ ਪੂਰੇ ਪਰਿਵਾਰ ਸਮੇਤ ਰਾਤ ਦੇ ਸਮੇਂ ਆਪਣੇ ਘਰ ਦੇ ਬਾਹਰ ਬੈਠੇ ਸਨ ਤੇ ਇਸ ਦੋਰਾਨ ਕੁੱਝ ਵਿਅਕਤੀ ਮੋਟਰਸਾਈਕਲ ਤੇ ਆਏ ਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਸਬੰਧੀ ਉਨਾਂ ਫਗਵਾੜਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। 


ਉਧਰ ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਤਨਾਮ ਦੇ ਐੱਸ.ਐੱਚ.ਓ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਤੇ ਸਾਰੀ ਸਥਿਤੀ ਦਾ ਜਾਇਜਾ ਲਿਆ। ਇਸ ਮੋਕੇ ਗੱਲਬਾਤ ਕਰਦਿਆ ਥਾਣਾ ਸਤਨਾਮਪੁਰਾ ਦੇ ਐੱਸ.ਐੱਚ.ਓ ਜਤਿੰਦਰ ਕੁਮਾਰ ਨੇ ਕਿਹਾ ਕਿ ਗੋਲੀਆਂ ਚੱਲਣ ਦੀ ਪੁਸ਼ਟੀ ਹੋਈ ਹੈ ਤੇ ਪੁਲਿਸ ਨੇ ਮੌਕੇ ਤੋਂ ਖਾਲੀ ਰੋਂਦ ਵੀ ਬਰਾਮਦ ਕੀਤੇ ਹਨ। ਉਨਾਂ ਕਿਹਾ ਕਿ ਗੋਲੀਆ ਚਲਾਉਣ ਵਾਲੇ ਇਸੇ ਹੀ ਪਿੰਡ ਦੇ ਹਨ ਤੇ ਉਹ ਇਧਰ ਗੇੜੀ ਮਾਰਨ ਲਈ ਆਏ ਸਨ ਤੇ ਇਸ ਦੋਰਾਨ ਹੀ ਉਨਾਂ ਫਾਈਰਿੰਗ ਕੀਤੀ ਹੈ। ਉਨਾਂ ਕਿਹਾ ਕਿ ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

Get the latest update about CRIME, check out more about FIRING, PHAGWARA POLICE & PHAGWARA NEWS

Like us on Facebook or follow us on Twitter for more updates.