ਹੁਸ਼ਿਆਰਪੁਰ: ਕੁੱਤੇ ਦੇ ਡਰੋਂ ਬੋਲਵੈੱਲ 'ਚ ਡਿੱਗੇ ਰਿਤਿਕ ਨੂੰ ਫੌਜ ਨੇ 8 ਘੰਟੇ ਬਾਅਦ ਕੱਢਿਆ ਬਾਹਰ

ਗੜ੍ਹਦੀਵਾਲਾ ਵਿਖੇ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਅਜੇ ਇਹ ਪਤਾ ਨਹੀਂ...

ਹੁਸ਼ਿਆਰਪੁਰ- ਗੜ੍ਹਦੀਵਾਲਾ ਵਿਖੇ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੀ ਹਾਲਤ ਕਿਹੋ-ਜਿਹੀ ਹੈ। ਉਸ ਨੂੰ ਐੈਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ। ਇਥੇ ਦੱਸ ਦਈਏ ਕਿ ਸਵੇਰ ਤੋਂ ਹੀ ਬੱਚਾ 100 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ ਹੋਇਆ ਸੀ ਅਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਪ੍ਰਸ਼ਾਸਨ ਅਤੇ ਆਰਮੀ ਸਮੇਤ ਐੱਨ. ਡੀ. ਆਰ. ਐੱਫ਼. ਵੱਲੋਂ ਲਗਾਤਾਰ ਜਾਰੀ ਸਨ। ਹੁਣ ਤਕਰੀਬਨ 8 ਘੰਟਿਆਂ ਬਾਅਦ ਬੱਚੇ ਨੂੰ ਬੇਹੋਸ਼ੀ ਦੀ ਹਾਲਤ ’ਚ ਬਾਹਰ ਕੱਢ ਲਿਆ ਗਿਆ ਹੈ। ਫ਼ੌਜ ਅਤੇ ਐੱਨ. ਡੀ. ਆਰ. ਐੱਫ਼ ਵੱਲੋਂ ਬੱਚੇ ਨੂੰ ਬਾਹਰ ਕੱਢਿਆ ਗਿਆ ਹੈ। 

ਇਹ ਵੀ ਸਾਹਮਣੇ ਆਇਆ ਹੈ ਕਿ ਜਿਸ ਫ਼ੌਜ ਦੇ ਜਵਾਨ ਨੇ ਫ਼ਤਿਹਵੀਰ ਸਿੰਘ ਨੂੰ ਬੋਰਵੈੱਲ ’ਚੋਂ ਬਾਹਰ ਕੱਢਿਆ ਸੀ, ਉਸ ਨੇ ਹੀ ਹੁਣ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਬੱਚੇ ਨੂੰ ਬੋਰਵੈੱਲ ’ਚੋਂ ਬਾਹਰ ਕੱਢਿਆ ਹੈ। ਇਥੇ ਦੱਸ ਦੇਈਏ ਕਿ ਬੱਚੇ ਦੀ ਸਲਾਮਤੀ ਨੂੰ ਲੈ ਕੇ ਅਜੇ ਲੋਕਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿ ਬੱਚੇ ਤੰਦਰੁਸਤ ਹੋ ਕੇ ਆਪਣੇ ਪਰਿਵਾਰ ’ਚ ਆਵੇ।

Get the latest update about Civil Hospital, check out more about Punjab News, Hrithik, Hoshiarpur & Truescoop News

Like us on Facebook or follow us on Twitter for more updates.