IAS ਵਰਿੰਦਰ ਕੁਮਾਰ ਸ਼ਰਮਾ ਨੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡੀ.ਜੀ.ਐੱਸ.ਈ. ਪੰਜਾਬ ਦਾ ਸੰਭਾਲਿਆ ਕਾਰਜਭਾਰ

ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ...

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐੱਸ. (ਬੈਚ 2009) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ।

ਇਸ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇੱਕ ਟੀਮ ਵੱਜੋਂ ਕਾਰਜ ਕੀਤੇ ਜਾਣ ਤਾਂ ਜੋ ਪੰਜਾਬ ਦੀ ਸਕੂਲ ਸਿੱਖਿਆ ਉਚੇਰੀ ਬੁਲੰਦੀਆਂ ਨੂੰ ਛੂਹ ਸਕੇ। 

ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।

Get the latest update about DGCE, check out more about Special secratery school education, punjab news & PSEB

Like us on Facebook or follow us on Twitter for more updates.