ਧੋਖਾਧੜੀ ਤੋਂ ਬਚਣ ਲਈ ਕੈਨੇਡਾ ਸਰਕਾਰ ਦਾ ਸ਼ਲਾਘਾਯੋਗ ਕਦਮ, ਜੋ ਪ੍ਰਵਾਸੀਆਂ ਲਈ ਹੋਵੇਗਾ ਬੇਹੱਦ ਲਾਹੇਵੰਦ

ਕੈਨੇਡਾ ਸਰਕਾਰ ਨੇ ਪ੍ਰਵਾਸੀ ਖੇਤਰਾਂ 'ਚ ਲੋਕਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਧੋਖੇਬਾਜ਼ ਏਜੰਟਾਂ ਤੇ ਫ਼ਰੇਬੀ ਇਮੀਗ੍ਰੇਸ਼ਨ ਵਕੀਲਾਂ ਤੋਂ ਬੱਚਣ...

ਓਟਾਵਾ— ਕੈਨੇਡਾ ਸਰਕਾਰ ਨੇ ਪ੍ਰਵਾਸੀ ਖੇਤਰਾਂ 'ਚ ਲੋਕਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਧੋਖੇਬਾਜ਼ ਏਜੰਟਾਂ ਤੇ ਫ਼ਰੇਬੀ ਇਮੀਗ੍ਰੇਸ਼ਨ ਵਕੀਲਾਂ ਤੋਂ ਬੱਚਣ ਲਈ ਇਮੀਗ੍ਰੇਸ਼ਨ ਕਾਲਜ਼ ਸ਼ੁਰੂ ਕਰਨ ਦਾ ਫੈਸਲਾ ਲਿਆ। ਇਹ ਕਾਲਜ ਅੰਤਰਰਾਸ਼ਟਰੀ ਵਿਦਿਆਰਥੀਆਂ, ਰਿਫ਼ਿਊਜੀਆਂ, ਸ਼ਰਨਾਰਥੀਆਂ, ਪਨਾਹਗਰਾਂ ਅਤੇ ਕੈਨੇਡਾ 'ਚ ਆਉਣ ਵਾਲੇ ਪ੍ਰਵਾਸੀਆਂ ਲਈ ਬਹੁਤ ਲਾਹੇਵੰਦ ਸਾਬਤ ਹੋ ਸਕਦੇ ਹਨ। ਮੰਤਰੀ ਹੁਸੈਨ ਨੇ ਕਿਹਾ ਕਿ 2019 ਦੇ ਬਜਟ 'ਚ 5 ਸਾਲਾਂ ਲਈ 51.9 ਮਿਲੀਅਨ ਡਾਲਰ ਇਸ ਪ੍ਰੋਜੈਕਟ ਲਈ ਰੱਖੇ ਹਨ, ਜੋ ਕਿ ਹਰ ਸਾਲ 10.1 ਮਿਲੀਅਨ ਡਾਲਰ ਦੇ ਹਿਸਾਬ ਨਾਲ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਾਲਜ ਇਮੀਗ੍ਰੇਸ਼ਨ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਦੇ ਨਾਲ ਹੀ ਪੂਰੇ ਕੈਨੇਡਾ 'ਚ ਏਜੰਟਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।

ਯੂ.ਕੇ 'ਚ ਡਿਪੋਰਟ ਕੀਤੇ ਗਏ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ

ਉਨ੍ਹਾਂ ਕਿਹਾ ਕਿ ਕੈਨੇਡਾ ਪ੍ਰਵਾਸੀਆਂ ਦਾ ਦੇਸ਼ ਹੈ। ਪਿਛਲੇ ਲੰਬੇ ਸਮੇਂ ਤੋਂ ਧੋਖੇਬਾਜ਼ ਏਜੇਂਟਾਂ ਦੀਆਂ ਸ਼ਿਕਾਇਤਾਂ ਅਤੇ ਇਮੀਗ੍ਰੇਸ਼ਨ ਨਾਲ ਜੁਜੁੜੀਆਂ ਮੁਸ਼ਕਿਲਾਂ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ, ਇਸ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਸਰਕਾਰ ਇਮੀਗ੍ਰੇਸ਼ਨ ਕਾਲਜ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਤਹਿਤ ਇਮੀਗ੍ਰੇਸ਼ਨ ਕਾਨੂੰਨਾਂ ਦੀ ਪੜ੍ਹਾਈ ਵੀ ਕਾਰਵਾਈ ਜਾਵੇਗੀ ਅਤੇ ਬਹੁਤ ਹੀ ਘੱਟ ਰੇਟਾਂ ਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਦੇ ਮਾਹਰ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨਗੇ। ਉਨ੍ਹਾਂ ਇਹ ਕਿਹਾ ਕਿ ਕੈਨੇਡਾ 'ਚ ਅਕਸਰ ਦੂਸਰੇ ਦੇਸ਼ਾਂ ਤੋਂ ਆਏ ਲੋਕਾਂ ਨੂੰ ਅੰਗਰੇਜ਼ੀ 'ਚ ਪ੍ਰੇਸ਼ਾਨੀ ਆਉਂਦੀ ਹੈ, ਇਸ ਕਾਲਜ 'ਚ ਟ੍ਰਾਂਸਲੇਟਰ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਸ ਮੌਕੇ ਬਰੈਂਪਟਨ ਸ਼ਹਿਰ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਸੋਨੀਆ ਸਿੱਧੂ ਅਤੇ ਰਮੇਸ਼ ਸੰਘਾ ਵੀ ਹਾਜ਼ਰ ਸਨ।

Get the latest update about College Cheating Scheme, check out more about News In Punjabi, Canada Govt, Justin Trudeau & Immigration News

Like us on Facebook or follow us on Twitter for more updates.