ਵਧਦੇ ਕੋਰੋਨਾ ਮਾਮਲਿਆਂ ਦਾ ਪ੍ਰਭਾਵ, ਚੰਡੀਗੜ੍ਹ ਨਿਵਾਸੀਆਂ ਨੂੰ ਮਿਲੀ ਮਾਸਕ ਪਾਉਣ ਦੀ ਸਲਾਹ

ਪਿੱਛਲੇ ਕੁਝ ਸਮੇ ਤੋਂ ਚੰਡੀਗੜ੍ਹ 'ਚ ਘਟਦੇ ਕੋਰੋਨਾ ਦੇ ਮਾਮਲਾ ਨੂੰ ਦੇਖਦਿਆਂ ਮਾਸਕ ਫਰੀ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆ ਜਨਤਕ ਥਾਵਾਂ ਤੇ ਮਾਸਕ ਨਾ ਪਾਉਣ ਤੇ ਕਿਸੇ ਤਰ੍ਹਾਂ ਦਾ ਵੀ ਜੁਰਮਾਨਾ ਨਾ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਭਾਰਤ 'ਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਫੇਸ ਮਾਸਕ ਪਹਿਨਣ ਦੀ...

ਚੰਡੀਗੜ੍ਹ :- ਪਿੱਛਲੇ ਕੁਝ ਸਮੇ ਤੋਂ ਚੰਡੀਗੜ੍ਹ 'ਚ ਘਟਦੇ ਕੋਰੋਨਾ ਦੇ ਮਾਮਲਾ ਨੂੰ ਦੇਖਦਿਆਂ ਮਾਸਕ ਫਰੀ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆ ਜਨਤਕ ਥਾਵਾਂ ਤੇ ਮਾਸਕ ਨਾ ਪਾਉਣ ਤੇ ਕਿਸੇ ਤਰ੍ਹਾਂ ਦਾ ਵੀ ਜੁਰਮਾਨਾ ਨਾ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਭਾਰਤ 'ਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਫੇਸ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। 

ਪ੍ਰਸ਼ਾਸਨ ਨੇ ਕਿਹਾ ਹੈ ਕਿ ਲੋਕਾਂ ਨੂੰ ਜਨਤਕ ਆਵਾਜਾਈ ਜਿਵੇਂ ਕਿ ਬੱਸਾਂ ਅਤੇ ਰੇਲਗੱਡੀਆਂ, ਹਵਾਈ ਜਹਾਜ਼ਾਂ ਅਤੇ ਟੈਕਸੀਆਂ ਆਦਿ ਵਿੱਚ ਸਫ਼ਰ ਕਰਦੇ ਸਮੇਂ ਮਾਸਕ ਪਹਿਨਣੇ ਚਾਹੀਦੇ ਹਨ। ਸਿਨੇਮਾ ਹਾਲਾਂ, ਸ਼ਾਪਿੰਗ ਮਾਲਾਂ ਅਤੇ ਡਿਪਾਰਟਮੈਂਟਲ ਸਟੋਰਾਂ, ਕਲਾਸਰੂਮਾਂ, ਦਫ਼ਤਰਾਂ ਅਤੇ ਇਨਡੋਰ ਇਕੱਠ ਵਾਲੀਆਂ ਥਾਵਾਂ ਵਿੱਚ ਵੀ ਮਾਸਕ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਇਹ ਐਡਵਾਈਜ਼ਰੀ ਸਿਹਤ ਸਕੱਤਰ ਯਸ਼ਪਾਲ ਗਰਗ ਨੇ ਜਾਰੀ ਕੀਤੀ ਹੈ।

ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਛੋਟੇ ਬੱਚਿਆਂ ਵਿੱਚ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ 'ਤੇ ਚਿੰਤਾ ਪ੍ਰਗਟਾਈ ਹੈ। ਪ੍ਰਸ਼ਾਸਨ ਨੇ 12 ਤੋਂ 14 ਸਾਲ ਦੀ ਉਮਰ ਦੇ 45,000 ਬੱਚਿਆਂ ਨੂੰ ਕੋਰਬੇਵੈਕਸ ਲਗਾਉਣ ਦਾ ਟੀਚਾ ਰੱਖਿਆ ਸੀ ਪਰ ਹੁਣ ਤੱਕ ਸਿਰਫ 29 ਫੀਸਦੀ ਬੱਚੇ ਹੀ ਪਹਿਲੀ ਖੁਰਾਕ ਲੈ ਸਕੇ ਹਨ। 0.5 ਫੀਸਦੀ ਬੱਚਿਆਂ ਨੇ ਦੂਜਾ ਟੀਕਾ ਲਗਾਇਆ ਹੈ। ਛੋਟੇ ਬੱਚਿਆਂ ਦੇ ਟੀਕਾਕਰਨ ਲਈ ਸਿਹਤ ਵਿਭਾਗ ਨੂੰ ਪੱਖੀ ਪਹੁੰਚ ਅਪਣਾਉਣੀ ਪਵੇਗੀ। 


ਉਨ੍ਹਾਂ ਕਿਹਾ ਕਿ 15 ਦਿਨਾਂ ਵਿੱਚ ਛੋਟੇ ਬੱਚਿਆਂ ਨੂੰ ਕਵਰ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਦੇ ਲਈ ਸਕੂਲਾਂ ਵਿੱਚ ਕੈਂਪ ਲਗਾਏ ਜਾਣੇ ਚਾਹੀਦੇ ਹਨ। ਗੈਰ ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ ਹੈ। 

ਜਿਕਰਯੋਗ ਹੈ ਕਿ ਕੁਝ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਸ਼ਹਿਰ ਵਿੱਚ 15 ਤੋਂ 18 ਸਾਲ ਦੀ ਉਮਰ ਦੇ 72 ਹਜ਼ਾਰ ਬੱਚਿਆਂ ਵਿੱਚੋਂ 90 ਫੀਸਦੀ ਨੇ ਪਹਿਲੀ ਖੁਰਾਕ ਕਰਵਾਈ ਹੈ। ਇਸ ਦੇ ਨਾਲ ਹੀ 52 ਫੀਸਦੀ ਨੇ ਦੂਜੀ ਖੁਰਾਕ ਵੀ ਲਈ ਹੈ। ਧਰਮਪਾਲ ਨੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਕੋਰੋਨਾ ਟੀਕਾਕਰਨ ਕਰਵਾਉਣ ਦੀ ਵੀ ਅਪੀਲ ਕੀਤੀ ਹੈ।
Get the latest update about COVID UPDATE, check out more about CORONA CASES IN CHANDIGARH, TRUESCOOPPUNJABI, CHANDIGARH NEWS & COVID NEWS

Like us on Facebook or follow us on Twitter for more updates.