ਇਤਿਹਾਸਕ ਜਿੱਤ 'ਤੇ ਮੋਦੀ ਨੂੰ ਫੋਨ ਕਰਕੇ ਇਮਰਾਨ ਖਾਨ ਨੇ ਦਿੱਤੀ ਵਧਾਈ, ਜਤਾਈ ਇਹ ਖ਼ਾਸ ਇੱਛਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ 'ਚ ਬੀਜੇਪੀ ਦੀ ਇਤਿਹਾਸਕ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ...

ਚੰਡੀਗੜ੍ਹ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ 'ਚ ਬੀਜੇਪੀ ਦੀ ਇਤਿਹਾਸਕ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ।

ਅਮਰੀਕਾ 'ਚ ਸਿੱਖ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਮਿਲੀ ਅਨੋਖੀ ਸਜ਼ਾ

ਮੁਹੰਮਦ ਫੈਜ਼ਲ ਨੇ ਲਿਖਿਆ ਕਿ ਪੀ.ਐੱਮ ਇਮਰਾਨ ਖਾਨ ਨੇ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਤੇ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਇਮਰਾਨ ਖਾਨ ਨੇ ਦੋਹਾਂ ਦੇਸ਼ਾਂ ਦੇ ਲੋਕਾਂ ਦੀ ਬਿਹਤਰੀ ਲਈ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ।

Get the latest update about Narendra Modi, check out more about International News, Imran Khan, News In Punjabi & Indo Pak Relations

Like us on Facebook or follow us on Twitter for more updates.