ਪੰਜਾਬ ਦੇ ਇਨ੍ਹਾਂ ਜ਼ਿਲਿਆਂ 'ਚ ਪੈਟਰੋਲ ਦੀ ਕੀਮਤ ਹੋਈ 90 ਰੁਪਏ ਤੋਂ ਪਾਰ

ਸ਼ਨੀਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੂਰੇ ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ...

ਸ਼ਨੀਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੂਰੇ ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (ਓ.ਐੱਮ.ਸੀ.) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 30 ਪੈਸੇ ਤੇ 36 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਲੁਧਿਆਣਾ ਤੇ ਅੰਮ੍ਰਿਤਸਰ ਵਿਚ ਪੈਟਰੋਲ ਦੀਆਂ ਕੀਮਤਾਂ 90 ਰੁਪਏ ਪਾਰ ਕਰ ਗਈਆਂ ਹਨ। 

ਪੰਜਾਬ ਵਿਚ ਪੈਟਰੋਲ ਡੀਜ਼ਲ ਦਾ ਮੁੱਲ
ਜਲੰਧਰ ਵਿਚ ਪੈਟਰੋਲ ਦੀ ਕੀਮਤ ਅੱਜ 89 ਰੁਪਏ 47 ਪੈਸੇ ਅਤੇ ਡੀਜ਼ਲ ਦੀ 80 ਰੁਪਏ 46 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90 ਰੁਪਏ 8 ਪੈਸੇ ਅਤੇ ਡੀਜ਼ਲ ਦੀ 81 ਰੁਪਏ 2 ਪੈਸੇ ਹੋ ਗਈ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 90 ਰੁਪਏ 2 ਪੈਸੇ 'ਤੇ ਪਹੁੰਚ ਗਈ ਹੈ ਅਤੇ ਡੀਜ਼ਲ ਦੀ 80 ਰੁਪਏ 95 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ਵਿਚ ਪੈਟਰੋਲ 89.90 ਰੁਪਏ ਤੇ ਡੀਜ਼ਲ 80.85 ਰੁਪਏ ਹੋ ਗਿਆ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 90 ਰੁਪਏ 38 ਪੈਸੇ ਅਤੇ ਡੀਜ਼ਲ ਦੀ 81 ਰੁਪਏ 28 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 85 ਰੁਪਏ 11 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 78 ਰੁਪਏ 45 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।

Get the latest update about petrol, check out more about diesel, Punjab, districts & price

Like us on Facebook or follow us on Twitter for more updates.