CDS ਬਿਪਿਨ ਰਾਵਤ ਦਾ ਹੈਲੀਕਾਪਟਰ ਹੋਇਆ ਕਰੈਸ਼, ਹਾਦਸੇ 'ਚ 11 ਦੀ ਮੌਤ

ਤਾਮਿਲਨਾਡੂ ਦੇ ਕੁਨੂਰ ਦੇ ਜੰਗਲਾਂ ਵਿੱਚ ਬੁੱਧਵਾਰ ਨੂੰ ਫੌਜ ਦਾ ਇੱਕ MI-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਸੰਘਣੇ ...

ਤਾਮਿਲਨਾਡੂ ਦੇ ਕੁਨੂਰ ਦੇ ਜੰਗਲਾਂ ਵਿੱਚ ਬੁੱਧਵਾਰ ਨੂੰ ਫੌਜ ਦਾ ਇੱਕ MI-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਸੰਘਣੇ ਜੰਗਲਾਂ ਵਿੱਚ ਹੋਏ ਇਸ ਹਾਦਸੇ ਤੋਂ ਬਾਅਦ ਹੈਲੀਕਾਪਟਰ ਨੂੰ ਅੱਗ ਲੱਗ ਗਈ। ਇਸ ਵਿੱਚ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਸਮੇਤ ਫੌਜ ਦੇ 14 ਅਧਿਕਾਰੀ ਸਵਾਰ ਸਨ। ਹੁਣ ਤੱਕ 4 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ, ਜੋ ਬੁਰੀ ਤਰ੍ਹਾਂ ਸੜੀਆਂ ਹੋਈਆਂ ਹਨ।

ਹਾਦਸੇ ਦੇ ਕਰੀਬ ਇਕ ਘੰਟੇ ਬਾਅਦ ਇਹ ਜਾਣਕਾਰੀ ਦਿੱਤੀ ਗਈ ਕਿ ਜਨਰਲ ਰਾਵਤ ਨੂੰ ਵੈਲਿੰਗਟਨ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ, ਹਾਲਾਂਕਿ ਉਨ੍ਹਾਂ ਦੀ ਹਾਲਤ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕੁਝ ਰਿਪੋਰਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਨਰਲ ਬਿਪਿਨ ਰਾਵਤ ਗੰਭੀਰ ਰੂਪ ਵਿਚ ਜ਼ਖਮੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਇਸ ਹਾਦਸੇ 'ਤੇ ਬਿਆਨ ਦੇਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਸੰਸਦ ਪਹੁੰਚੇ ਹਨ। ਇਸ ਤੋਂ ਬਾਅਦ ਕੂਨੂਰ ਲਈ ਰਵਾਨਾ ਹੋ ਗਏ।

ਜਨਰਲ ਬਿਪਿਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਹਨ। ਉਨ੍ਹਾਂ ਨੇ 1 ਜਨਵਰੀ 2020 ਨੂੰ ਇਹ ਅਹੁਦਾ ਸੰਭਾਲਿਆ ਸੀ। ਰਾਵਤ ਨੇ 31 ਦਸੰਬਰ 2016 ਤੋਂ 31 ਦਸੰਬਰ 2019 ਤੱਕ ਫੌਜ ਮੁਖੀ ਦਾ ਅਹੁਦਾ ਸੰਭਾਲਿਆ ਸੀ।

ਨਿਊਜ਼ ਏਜੰਸੀ ਮੁਤਾਬਕ ਹੈਲੀਕਾਪਟਰ ਸਲੂਰ ਏਅਰਬੇਸ ਤੋਂ ਵੈਲਿੰਗਟਨ ਜਾ ਰਿਹਾ ਸੀ। ਹੈਲੀਕਾਪਟਰ ਦੁਪਹਿਰ 12:20 ਵਜੇ ਲੈਂਡਿੰਗ ਵਾਲੀ ਥਾਂ ਤੋਂ ਮਹਿਜ਼ 10 ਕਿਲੋਮੀਟਰ ਦੀ ਦੂਰੀ 'ਤੇ ਹਾਦਸਾਗ੍ਰਸਤ ਹੋ ਗਿਆ। ਮੌਕੇ 'ਤੇ ਡਾਕਟਰਾਂ, ਫੌਜ ਦੇ ਅਧਿਕਾਰੀ ਅਤੇ ਕੋਬਰਾ ਕਮਾਂਡੋ ਦੀ ਟੀਮ ਮੌਜੂਦ ਹੈ। ਬਰਾਮਦ ਕੀਤੀਆਂ ਗਈਆਂ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਉਹ 85% ਸੜ ਚੁੱਕੀਆਂ ਹਨ। ਪਹਾੜੀ ਦੇ ਹੇਠਾਂ ਤੋਂ ਕੁਝ ਹੋਰ ਲਾਸ਼ਾਂ ਦਿਖਾਈ ਦੇ ਰਹੀਆਂ ਹਨ। ਹਾਦਸੇ ਦੇ ਜੋ ਵਿਜ਼ੂਅਲ ਸਾਹਮਣੇ ਆਏ ਹਨ, ਉਨ੍ਹਾਂ 'ਚ ਹੈਲੀਕਾਪਟਰ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਅੱਗ ਲੱਗ ਗਈ।

Get the latest update about india news, check out more about army helicopter crash, bipin rawat, national & cds bipin rawat

Like us on Facebook or follow us on Twitter for more updates.