ਕੋਰੋਨਾ ਨੇ ਫਿਰ ਤੇਜ਼ੀ ਫੜੀ: ਲਗਾਤਾਰ ਦੂਜੇ ਦਿਨ 9000 ਤੋਂ ਵੱਧ ਸੰਕਰਮਣ ਦੇ ਮਾਮਲੇ, 396 ਲੋਕਾਂ ਦੀ ਮੌਤ

ਦੇਸ਼ ਵਿਚ ਕੋਰੋਨਾ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ ਅਤੇ ਇਸ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵੀ...

ਦੇਸ਼ ਵਿਚ ਕੋਰੋਨਾ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ ਅਤੇ ਇਸ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9,119 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 396 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 10,264 ਲੋਕ ਸਿਹਤਮੰਦ ਵੀ ਹੋਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਹੁਣ ਕੁੱਲ 1,09,940 ਸਰਗਰਮ ਮਰੀਜ਼ ਬਚੇ ਹਨ, ਜੋ ਕਿ 539 ਦਿਨਾਂ ਬਾਅਦ ਸਭ ਤੋਂ ਘੱਟ ਹੈ।

ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜੇ
ਦੱਸ ਦੇਈਏ ਕਿ ਬੁੱਧਵਾਰ ਨੂੰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 9,283 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 437 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10,949 ਲੋਕਾਂ ਨੇ ਮਹਾਂਮਾਰੀ ਨੂੰ ਹਰਾਇਆ ਹੈ।

Get the latest update about corona cases in india, check out more about national, india news, covid 19 in india & truescoop news

Like us on Facebook or follow us on Twitter for more updates.