ਸੰਗਤਾਂ 'ਚ ਭਾਰੀ ਰੋਸ ਕਾਰਨ ਕਰਤਾਰਪੁਰ ਲਾਂਘੇ ਦੀਆਂ ਔਖੀ ਪ੍ਰਕਿਰਿਆ ਤੇ ਸ਼ਰਤਾਂ 'ਤੇ ਹੋ ਸਕਦੇ ਹਨ ਵੱਡੇ ਫੇਰਬਦਲ

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਦੀ ਔਖੀ ਪ੍ਰਕਿਰਿਆ ਤੇ ਸ਼ਰਤਾਂ ਕਰਕੇ ਸੰਗਤਾਂ 'ਚ ਭਾਰੀ ਰੋਸ ਹੈ। ਇਸ ਕਰਕੇ ਬਹੁਤ ਘੱਟ ਸਿੱਖ ਸ਼ਰਧਾਲੂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ ਹਨ। ਹੁਣ ਇਸ ਮਸਲੇ ਨੂੰ ਲੈ ਕੇ ਭਾਰਤ...

ਚੰਡੀਗੜ੍ਹ— ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਦੀ ਔਖੀ ਪ੍ਰਕਿਰਿਆ ਤੇ ਸ਼ਰਤਾਂ ਕਰਕੇ ਸੰਗਤਾਂ 'ਚ ਭਾਰੀ ਰੋਸ ਹੈ। ਇਸ ਕਰਕੇ ਬਹੁਤ ਘੱਟ ਸਿੱਖ ਸ਼ਰਧਾਲੂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ ਹਨ। ਹੁਣ ਇਸ ਮਸਲੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਮੁੜ ਮੀਟਿੰਗ ਹੋ ਰਹੀ ਹੈ। ਸੂਤਰਾਂ ਮੁਤਾਬਕ ਦੋਵਾਂ ਮੁਲਕਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਹੋਰ ਵਿਚਾਰ-ਚਰਚਾ ਕਰਨ ਲਈ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਸਪੋਰਟ ਦੀ ਸ਼ਰਤ ਖਤਮ ਕਰਨ ਤੇ 20 ਡਾਲਰ ਫੀਸ ਮਾਫ ਕਰਨ ਬਾਰੇ ਵਿਚਾਰ ਹੋ ਸਕਦਾ ਹੈ। ਇਸ ਤੋਂ ਇਲਾਵਾ ਹੋਰ ਨਿਯਮਾਂ ਵਿੱਚ ਵੀ ਢਿੱਲ ਦਿੱਤੀ ਜਾ ਸਕਦੀ ਹੈ। 10 ਦਿਨ ਪਹਿਲਾਂ ਰਜਿਸਟ੍ਰੇਸ਼ਨ ਵਾਲੀ ਸ਼ਰਤ ਵੀ ਬਦਲੀ ਜਾ ਸਕਦੀ ਹੈ।

ਮਾਨਸੂਨ ਦਾ ਸਮਾਂ ਖਤਮ ਹੋਣ ਦੇ ਬਾਵਜੂਦ ਖਤਰਾ ਬਰਕਰਾਰ, ਪੰਜਾਬ ਦੇ ਇਨ੍ਹਾਂ ਰਾਜਾਂ 'ਚ ਹੋ ਸਕਦੀ ਹੈ ਭਾਰੀ ਬਾਰਿਸ਼

ਕਾਬਲੇਗੌਰ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਲਈ ਪਾਸਪੋਰਟ ਜ਼ਰੂਰੀ ਹੋਣਾ ਤੇ 20 ਡਾਲਰ ਫੀਸ ਵਰਗੀਆਂ ਰਜਿਸਟ੍ਰੇਸ਼ਨ ਕਰਕੇ ਸ਼ੁਰੂਆਤੀ ਦਿਨਾਂ 'ਚ ਬਹੁਤ ਘੱਟ ਸੰਗਤ ਜਾ ਸਕੀ ਹੈ। ਪਾਕਿਸਤਾਨ ਨੇ ਰੋਜ਼ਾਨਾ 5000 ਲੋਕਾਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ ਪਰ ਸੈਂਕੜਿਆਂ ਦੇ ਹਿਸਾਬ ਨਾਲ ਹੀ ਸ਼ਰਧਾਲੂ ਪੁੱਜ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਪਹਿਲੇ ਹਫਤੇ ਮਹਿਜ਼ 2542 ਸ਼ਰਧਾਲੂ ਹੀ ਕਰਤਾਰਪੁਰ ਲਾਂਘੇ ਰਾਹੀਂ ਗਏ। 9 ਨਵੰਬਰ ਨੂੰ ਉਦਘਾਟਨ ਵਾਲੇ ਦਿਨ 562 ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾ ਕੇ ਗੁਰਦੁਆਰੇ ਦੇ ਦਰਸ਼ਨ ਕੀਤੇ।

ਬਰਫੀਲੇ ਤੂਫਾਨ 'ਚ ਫਸਣ ਕਾਰਨ ਪੰਜਾਬ ਦੇ 3 ਜਵਾਨਾਂ ਸਮੇਤ 4 ਹੋਏ ਸ਼ਹੀਦ, ਅੱਜ ਪਹੁੰਚੀਆਂ ਮ੍ਰਿਤਕਾਂ ਦੇਹਾਂ

10 ਨਵੰਬਰ ਨੂੰ 229, 11 ਨਵੰਬਰ ਨੂੰ 122, 12 ਨਵੰਬਰ ਨੂੰ 546, 13 ਨਵੰਬਰ ਨੂੰ 279, 14 ਨਵੰਬਰ ਨੂੰ 241, 15 ਨਵੰਬਰ ਨੂੰ 161 ਤੇ 16 ਨਵੰਬਰ ਨੂੰ 402 ਸ਼ਰਧਾਲੂਆਂ ਨੇ ਲਾਂਘੇ ਦੀ ਵਰਤੋਂ ਕੀਤੀ। ਆਨਲਾਈਨ ਰਜਿਸਟਰੇਸ਼ਨ ਬਾਰੇ ਜਾਗਰੂਕਤਾ ਦੀ ਘਾਟ, ਪਾਸਪੋਰਟ ਲਾਜ਼ਮੀ ਹੋਣ ਤੇ ਪਾਕਿ ਵੱਲੋਂ ਲਾਈ ਜਾ ਰਹੀ ਸੇਵਾ ਫ਼ੀਸ ਕਰਕੇ ਸ਼ਰਧਾਲੂ ਨਿਰਾਸ਼ ਹਨ। ਸੂਤਰਾਂ ਮੁਤਾਬਕ ਪਿੰਡਾਂ ਦੇ ਬਹੁਤੇ ਲੋਕਾਂ ਨੂੰ ਆਨਲਾਈਨ ਰਜਿਸਟਰੇਸ਼ਨ ਦੀ ਬਹੁਤੀ ਜਾਣਕਾਰੀ ਨਹੀਂ। ਇਸ ਤੋਂ ਇਲਾਵਾ ਬਜ਼ੁਰਗਾਂ ਕੋਲ ਪਾਸਪੋਰਟ ਵੀ ਨਹੀਂ ਹਨ। ਇਸ ਦੇ ਬਾਵਜੂਦ ਲੋਕ ਪਹੁੰਚ ਰਹੇ ਹਨ ਪਰ ਉਨ੍ਹਾਂ ਨੂੰ ਨਿਰਾਸ਼ ਹੋ ਕੇ ਪਰਤਣਾ ਪੈ ਰਿਹਾ ਹੈ।

Get the latest update about Kartarpur Corridor, check out more about News In Punjabi, India Pak Meeting, Kartarpur Corridor News & Punjab News

Like us on Facebook or follow us on Twitter for more updates.