ਸੁਪਰੀਮ ਕੋਰਟ ਦਾ ਅਲਟੀਮੇਟਮ: ਕੇਂਦਰ ਤੇ ਦਿੱਲੀ ਸਰਕਾਰ ਹਵਾ ਪ੍ਰਦੂਸ਼ਣ ਰੋਕਣ ਲਈ 24 ਘੰਟੇ ਅੰਦਰ ਯੋਜਨਾ ਦੱਸਣ

ਦਿੱਲੀ 'ਚ ਪ੍ਰਦੂਸ਼ਣ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸਖ਼ਤ ਰੁਖ਼ ਦਿਖਾਇਆ ਹੈ। ਅਦਾਲਤ ਨੇ ਵੀਰਵਾਰ ਨੂੰ ਦਿੱਲੀ ਦੀ ਕੇਜਰੀਵਾਲ ...

ਦਿੱਲੀ 'ਚ ਪ੍ਰਦੂਸ਼ਣ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸਖ਼ਤ ਰੁਖ਼ ਦਿਖਾਇਆ ਹੈ। ਅਦਾਲਤ ਨੇ ਵੀਰਵਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਪੁੱਛਿਆ ਕਿ ਜਦੋਂ ਰਾਜਧਾਨੀ 'ਚ ਪ੍ਰਦੂਸ਼ਣ ਇਸ ਹੱਦ ਤੱਕ ਵਧ ਗਿਆ ਹੈ ਤਾਂ ਫਿਰ ਸਕੂਲ ਕਿਉਂ ਖੋਲ੍ਹੇ ਜਾ ਰਹੇ ਹਨ? ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਦਿੱਲੀ ਸਰਕਾਰ ਬਾਲਗਾਂ ਲਈ ਘਰ ਤੋਂ ਕੰਮ ਕਰਨ ਦੀ ਸਹੂਲਤ ਲਾਗੂ ਕਰ ਸਕਦੀ ਹੈ ਤਾਂ ਬੱਚਿਆਂ ਨੂੰ ਸਕੂਲ ਜਾਣ ਲਈ ਕਿਉਂ ਮਜ਼ਬੂਰ ਕੀਤਾ ਜਾ ਰਿਹਾ ਹੈ।

ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ 24 ਘੰਟਿਆਂ ਦੇ ਅੰਦਰ ਕੋਈ ਯੋਜਨਾ ਤਿਆਰ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਇਹ ਦੋਵੇਂ ਸਰਕਾਰਾਂ ਪ੍ਰਦੂਸ਼ਣ ਰੋਕਣ ਲਈ ਕੋਈ ਕਦਮ ਚੁੱਕਣ 'ਚ ਨਾਕਾਮ ਰਹਿੰਦੀਆਂ ਹਨ ਤਾਂ ਅਸੀਂ ਇਸ ਸਬੰਧੀ ਹੁਕਮ ਦੇਵਾਂਗੇ। ਸੁਪਰੀਮ ਕੋਰਟ ਹੁਣ ਇਸ ਮਾਮਲੇ 'ਤੇ ਭਲਕੇ ਸਵੇਰੇ 10 ਵਜੇ ਸੁਣਵਾਈ ਕਰੇਗਾ।

ਸੁਪਰੀਮ ਕੋਰਟ ਨੇ ਅੱਗੇ ਕਿਹਾ, "ਸਾਨੂੰ ਲੱਗਦਾ ਹੈ ਕਿ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਕੁਝ ਨਹੀਂ ਹੋ ਰਿਹਾ, ਜਦਕਿ ਇਸ ਦਾ ਪੱਧਰ ਵਿਗੜਦਾ ਜਾ ਰਿਹਾ ਹੈ।" ਇਸ 'ਤੇ ਕੇਂਦਰ ਸਰਕਾਰ ਨੇ ਕਿਹਾ ਕਿ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਾਲੇ ਸਾਰੇ ਉਦਯੋਗਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਬਾਰੇ ਰਾਜ ਸਰਕਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਰਕਾਰੀ ਪੱਖ ਤੋਂ ਚੀਜ਼ਾਂ ਤੇਜ਼ੀ ਨਾਲ ਚੱਲ ਰਹੀਆਂ ਹਨ ਅਤੇ ਅਧਿਕਾਰੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੇ ਹਨ।

Get the latest update about supreme court, check out more about india news, delhi government, air pollution & national

Like us on Facebook or follow us on Twitter for more updates.