
ਅਮਰੀਕਾ — ਵੀਜ਼ਾ ਨਿਯਮਾਂ ਦਾ ਉਲੰਘਣ ਕਰਨ 'ਤੇ ਅਮਰੀਕਾ ਨੇ 150 ਭਾਰਤੀ ਨਾਗਰਿਕਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ। ਦੱਸ ਦੱਈਏ ਕਿ ਇਨ੍ਹਾਂ ਵਿੱਚ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਜਾ ਤਾਂ ਵੀਜ਼ਾ ਨਿਯਮਾਂ ਦਾ ਉਲੰਘਣ ਕੀਤਾ ਸੀ ਜਾਂ ਫਿਰ ਨਾਜਾਇਜ਼ ਤਰੀਕੇ ਨਾਲ ਅਮਰੀਕਾ ਗਏ ਸਨ। ਬੁੱਧਵਾਰ ਸਵੇਰ ਇਹ ਸਾਰੇ ਦਿੱਲੀ ਹਵਾਈ ਅੱਡੇ 'ਤੇ ਪੁੱਜੇ।
ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਲੈ ਕੇ ਇੱਕ ਖ਼ਾਸ ਜਹਾਜ਼ ਦਿੱਲੀ ਹਵਾਈ ਅੱਡੇ ਦੇ ਟਰਮਿਨਲ ਨੰਬਰ 3 ਉੱਤੇ ਸਵੇਰੇ 6 ਵਜੇ ਪਹੁੰਚਿਆ ਹੈ। ਇਹ ਜਹਾਜ਼ ਬੰਗਲਾਦੇਸ਼ ਹੁੰਦੇ ਹੋਏ ਭਾਰਤ ਪੁੱਜਾ। 300 ਭਾਰਤੀਆਂ 'ਚ ਇੱਕ ਮਹਿਲਾ ਵੀ ਸ਼ਾਮਲ ਹੈ। ਇਹ ਸਾਰੇ ਨਾਜਾਇਜ਼ ਤਰੀਕੇ ਨਾਲ ਮੈਕਿਸਕੋ ਪੁੱਜੇ ਅਤੇ ਅਮਰੀਕਾ ਜਾਣ ਦੇ ਚਾਹਵਾਨ ਸਨ। ਦੱਸਣਯੋਗ ਹੈ ਕਿ ਪਿਛਲੀ 18 ਅਕਤੂਬਰ ਨੂੰ ਵੀ ਸਬੰਧਤ ਵਿਭਾਗ ਨੇ ਭਾਰਤੀ ਲੋਕਾਂ ਨੂੰ ਵਾਪਸ ਭਾਰਤ ਭੇਜਿਆ ਸੀ।
Get the latest update about True Scoop News, check out more about International News, Violation Visa Rules, News In Punjabi & 150 Indian Nationals
Like us on Facebook or follow us on Twitter for more updates.