'ਕਸ਼ਮੀਰ ਮੁੱਦੇ' ਨੂੰ ਲੈ ਕੇ ਟਰੰਪ ਨੇ ਭਾਰਤ-ਪਾਕਿ ਵਿਚਾਲੇ ਪਾਇਆ ਨਵਾਂ ਤੇ ਵੱਡਾ ਪੁਆੜਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕਰਕੇ ਨਵਾਂ ਪੁਆੜਾ ਪਾ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ...

ਨਵੀਂ ਦਿੱਲੀ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕਰਕੇ ਨਵਾਂ ਪੁਆੜਾ ਪਾ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਿਚੋਲਗੀ ਲਈ ਬੇਨਤੀ ਕੀਤੀ ਸੀ। ਡੋਨਲਡ ਟਰੰਪ ਦੇ ਬਿਆਨ ਨੂੰ ਭਾਰਤ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਅਜਿਹੀ ਕੋਈ ਵੀ ਗੁਜਾਰਿਸ਼ ਨਹੀਂ ਕੀਤੀ। ਉੱਥੇ ਡੋਨਾਲਡ ਟਰੰਪ ਦੇ ਬਿਆਨ ਤੋਂ ਬਾਅਦ ਅਮਰੀਕਾ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਹੈ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਮੁਤਾਬਕ ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਦਾ ਮੱਦਾ ਹੈ, ਇਸ ਨੂੰ ਦੋਵੇਂ ਦੇਸ਼ ਬੈਠ ਕੇ ਖ਼ੁਦ ਸੁਸੁਲਝਾ ਲੈਣਗੇ।

'ਸਵੱਸ਼ ਭਾਰਤ ਮਿਸ਼ਨ' ਤੇ ਕੀਤੀ ਟਿੱਪਣੀ ਪ੍ਰੱਗਿਆ ਠਾਕੁਰ ਲਈ ਪਈ ਮਹਿੰਗੀ 

ਇਸ ਮਗਰੋਂ ਭਾਰਤ ਨੇ ਸਪੱਸ਼ਟ ਕਿਹਾ ਹੈ ਕਿ ਟਰੰਪ ਝੂਠ ਬੋਲ ਰਹੇ ਹਨ। ਮੋਦੀ ਨੇ ਕਸ਼ਮੀਰ ਮਾਮਲੇ 'ਚ ਕਦੇ ਵੀ ਅਮਰੀਕਾ ਤੋਂ ਮਦਦ ਨਹੀਂ ਮੰਗੀ। ਭਾਰਤ ਦੇ ਵਿਰੋਧ ਮਗਰੋਂ ਅਮਰੀਕਾ ਨੇ ਵੀ ਆਪਣੇ ਬਿਆਨ ਨੂੰ ਗੋਲਮੋਲ ਕਰ ਲਿਆ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਸ਼ਮੀਰ ਮੁੱਦਾ ਭਾਰਤ ਦੇ ਪਾਕਿਸਤਾਨ ਦਾ ਦੁਵੱਲਾ ਮਾਮਲਾ ਹੈ। ਅਮਰੀਕਾ ਇਸ ਮਸਲੇ ਦੇ ਹੱਲ਼ ਲਈ ਮਦਦ ਕਰ ਸਕਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰਪਤੀ ਟਰੰਪ ਨੇ ਸਿਰਫ ਮਦਦ ਦੀ ਇੱਛਾ ਜ਼ਾਹਿਰ ਕੀਤੀ ਸੀ। ਦਰਅਸਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ 'ਚ ਟਰੰਪ ਨਾਲ ੁਮੁਲਕਾਤ ਕੀਤੀ ਸੀ। ਇਸ ਮੌਕੇ ਟਰੰਪ ਨੇ ਕਸ਼ਮੀਰ ਮਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੀ ਜੇਕਰ ਦੋਵੇਂ ਮੁਲਕ ਕਹਿਣਗੇ ਤਾਂ ਉਹ ਮਦਦ ਲਈ ਤਿਆਰ ਹਨ।

ਭਾਰਤ ਨੇ 'ਚੰਦਰਯਾਨ-2' ਰਾਹੀਂ ਪੁਲਾੜ ਦੀ ਦੁਨੀਆ 'ਚ ਸਿਰਜਿਆ ਇਕ ਹੋਰ ਇਤਿਹਾਸ

ਅਮਰੀਕੀ ਰਾਸ਼ਟਰਪਤੀ ਨੇ ਇਹ ਵੀ ਕਿਹਾ ਸੀ ਕਿ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਪਿਛਲੇ ਮਹੀਨੇ ਜਾਪਾਨ ਦੇ ਓਸਾਕਾ 'ਚ ਮੁਲਾਕਾਤ ਦੌਰਾਨ ਇਹ ਮੁੱਦਾ ਚੁੱਕਦਿਆਂ ਕਸ਼ਮੀਰ ਬਾਰੇ ਵਿਚੋਲਗੀ ਕਰਨ ਲਈ ਕਿਹਾ ਸੀ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਰੰਪ ਦੀਆਂ ਟਿੱਪਣੀਆਂ ਦਾ ਸਵਾਗਤ ਕੀਤਾ ਸੀ ਪਰ ਭਾਰਤ ਨੇ ਇਸ ਦਾ ਵਿਰੋਧ ਕੀਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਰਾਸ਼ਟਰਪਤੀ ਟਰੰਪ ਦੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨੂੰ ਅਜਿਹੀ ਕੋਈ ਬੇਨਤੀ ਨਹੀਂ ਕੀਤੀ।

Get the latest update about Kashmir News, check out more about National News, Narendra Modi, Imran Khan & US State Department

Like us on Facebook or follow us on Twitter for more updates.