ਜਲੰਧਰ: ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਰਸਤੇ 'ਚ ਮਹਿਲਾ ਦੀਆਂ ਖੋਹੀਆਂ ਵਾਲੀਆਂ, ਲੁਟੇਰੇ CCTV ਹੋਏ ਕੈਦ

ਜਲੰਧਰ ਦੇ ਅਜੀਤ ਨਗਰ ਇਲਾਕੇ 'ਚ ਰਹਿਣ ਵਾਲੀ ਔਰਤ ਤੋਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਅਤੇ ਫ਼ਰਾਰ ਹੋ ਗਏ...

ਜਲੰਧਰ ਦੇ ਅਜੀਤ ਨਗਰ ਇਲਾਕੇ 'ਚ ਰਹਿਣ ਵਾਲੀ ਔਰਤ ਤੋਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਅਤੇ ਫ਼ਰਾਰ ਹੋ ਗਏ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਔਰਤ ਨੇ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਖੋਹ ਕਰਨ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


ਪੀੜਤ ਔਰਤ ਮੁਤਾਬਿਕ ਉਹ ਦੁੱਧ ਲੈ ਕੇ ਗਲੀ 'ਚੋਂ ਲੰਘ ਰਹੀ ਸੀ ਤਾਂ ਪਿੱਛੇ ਤੋਂ ਦੋ ਮੋਟਰਸਾਈਕਲ ਸਵਾਰ ਆਏ ਅਤੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਔਰਤ ਅਨੁਸਾਰ ਇਹ ਘਟਨਾ ਦੁਪਹਿਰ 1 ਤੋਂ 1:30 ਦੇ ਦਰਮਿਆਨ ਵਾਪਰੀ ਹੈ। ਔਰਤ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਨੇ ਹੈਲਮੇਟ ਪਾਇਆ ਹੋਇਆ ਸੀ।

ਮੌਕੇ 'ਤੇ ਪਹੁੰਚੇ ਪੁਲਿਸ ਦੇ ਏ.ਐਸ.ਆਈ ਨੇ ਦੱਸਿਆ ਕਿ 2 ਨੌਜਵਾਨਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਸੀ.ਸੀ.ਟੀ.ਵੀ. ਦੀਆਂ ਤਸਵੀਰਾਂ ਚੈਕ ਕੀਤੀਆਂ ਜਾ ਰਹੀਆਂ ਹਨ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ  ਪੁਲਿਸ ਦਾ ਨਾਕਾ ਨਹੀਂ ਲੱਗਿਆ ਹੋਇਆ ਸੀ। ਹੁਣ ਹੋਰ ਸੀਨੀਅਰ ਅਧਿਕਾਰੀ ਆਉਣਗੇ ਤਾਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਸਾਂਝਾ ਕਰ ਜਾਂਚ ਕੀਤੀ ਜਾਵੇਗੀ।



Get the latest update about jalandhar news, check out more about crime, jalandhar robbery & police loot

Like us on Facebook or follow us on Twitter for more updates.