ਪੋਲੀਥੀਨ ਖ਼ਿਲਾਫ਼ ਸਖ਼ਤ ਹੋਇਆ ਜਲੰਧਰ ਪ੍ਰਸ਼ਾਸਨ, ਹੱਥ 'ਚ ਪੌਲੀਥੀਨ ਬੈਗ ਦਿਸਣ 'ਤੇ ਕਟੇਗਾ ਚਲਾਨ

ਪਲਾਸਟਿਕ ਬੈਗ ਦੀ ਵਰਤੋਂ ਤੋਂ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਫੈਲਾਉਣ ਲਈ ਜਲੰਧਰ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਜਲੰਧਰ ਸ਼ਹਿਰ ਵਿੱਚ ਅੱਜ ਤੋਂ ਪੋਲੀਥੀਨ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਹੋ ਗਈ ਹੈ। ਹੁਣ ਜੇਕਰ ਤੁਹਾਡੇ ਹੱਥ 'ਚ ਪੋਲੀਥੀਨ ਦਾ ਲਿਫਾਫਾ ਨਜ਼ਰ ਆਉਂਦਾ ਹੈ ਤਾਂ ਤੁਹਾਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ...

ਪਲਾਸਟਿਕ ਬੈਗ ਦੀ ਵਰਤੋਂ ਤੋਂ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਫੈਲਾਉਣ ਲਈ ਜਲੰਧਰ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਜਲੰਧਰ ਸ਼ਹਿਰ ਵਿੱਚ ਅੱਜ ਤੋਂ ਪੋਲੀਥੀਨ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਹੋ ਗਈ ਹੈ। ਹੁਣ ਜੇਕਰ ਤੁਹਾਡੇ ਹੱਥ 'ਚ ਪੋਲੀਥੀਨ ਦਾ ਲਿਫਾਫਾ ਨਜ਼ਰ ਆਉਂਦਾ ਹੈ ਤਾਂ ਤੁਹਾਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਪੋਲੀਥੀਨ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਕੱਟਣ ਦੀ ਮੁਹਿੰਮ ਅੱਜ ਤੋਂ ਸ਼ਹਿਰ ਵਿੱਚ ਸ਼ੁਰੂ ਹੋ ਗਈ ਹੈ।

ਨਗਰ ਨਿਗਮ ਨੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਹੈ। ਮੰਗਲਵਾਰ ਤੋਂ ਦੁਕਾਨਦਾਰਾਂ ਅਤੇ ਸਬਜ਼ੀ ਵਿਕਰੇਤਾਵਾਂ ਕੋਲ ਪਾਲੀਥੀਨ ਦਿਖਾਈ ਦੇਣ ਤੇ ਸਿੱਧੇ ਚਲਾਨ ਕੱਟ ਕੇ ਉਸ ਨੂੰ ਫੜ੍ਹਾ ਦਿੱਤਾ ਜਾਵੇਗੀ। ਨਿਗਮ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਦੁਕਾਨਦਾਰ ਮਾਲ ਦੇਣ ਲਈ ਜੂਟ ਦੇ ਥੈਲਿਆਂ ਜਾਂ ਕੱਪੜਿਆਂ ਦੇ ਥੈਲਿਆਂ ਦੀ ਵਰਤੋਂ ਕਰ ਸਕਦੇ ਹਨ। ਸਿੰਗਲ ਯੂਜ਼ ਪੋਲੀਥੀਨ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਨਗਰ ਨਿਗਮ ਨੇ ਜ਼ਿੰਦਗੀ ਜਿਉਣ ਦਾ ਨਾਅਰਾ ਦੇ ਕੇ ਸ਼ਹਿਰ ਨੂੰ ਪੋਲੀਥੀਨ ਮੁਕਤ ਬਣਾਉਣ ਲਈ ਸ਼ਹਿਰ ਵਿੱਚ ਇਹ ਮੁਹਿੰਮ ਚਲਾਈ ਹੈ। ਨਿਗਮ ਦੇ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੁਹਿੰਮ 'ਚ ਆਪਣੀ ਭੂਮਿਕਾ ਨਿਭਾਉਣਗੇ। ਸ਼ਹਿਰ ਨੂੰ ਪੋਲੀਥੀਨ ਮੁਕਤ ਬਣਾਉਣ ਲਈ ਸਾਰਿਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ ਨੇ ਵੀ ਸ਼ਹਿਰ ਨੂੰ ਪੋਲੀਥੀਨ-ਪਲਾਸਟਿਕ ਦੇ ਕੂੜੇ ਤੋਂ ਮੁਕਤ ਕਰਵਾਉਣ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਬੀਤੇ ਦਿਨੀਂ ਜਲੰਧਰ ਵਿਖੇ ਦੁਕਾਨਦਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ, ਗੈਰ ਸਰਕਾਰੀ ਸੰਸਥਾਵਾਂ ਦੇ ਅਧਿਕਾਰੀਆਂ ਆਦਿ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਵਰਕਸ਼ਾਪ ਲਗਾ ਕੇ ਉਨ੍ਹਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਸਾਰਿਆਂ ਨੂੰ ਪੋਲੀਥੀਨ ਦੀ ਵਰਤੋਂ ਬੰਦ ਕਰਨ ਲਈ ਕਿਹਾ। ਉਨ੍ਹਾਂ ਆਮ ਜਨਤਾ ਨੂੰ ਘਰੋਂ ਕੋਈ ਵੀ ਚੀਜ਼ ਖਰੀਦਣ ਲਈ ਬਾਹਰਜਾਣ ਤੋਂ ਪਹਿਲਾਂ ਆਪਣੇ ਨਾਲ ਕੱਪੜੇ ਦਾ ਬੈਗ ਰੱਖਣ ਦੀ ਆਦਤ ਬਣਾਉਣ ਲਈ ਕਿਹਾ ।

Get the latest update about lastic ban in jalandhar, check out more about jalandhar municipal corporation, plastic bags ban in jalandhar, jalandhar administration & jalandhar news

Like us on Facebook or follow us on Twitter for more updates.