ਜਲੰਧਰ: ਸੜ੍ਹਕ ਤੇ ਉੱਤਰੇ ਸਿਵਲ ਸਰਜਨ ਦੇ ਕਰਮਚਾਰੀ ਅਤੇ ਅਧਿਕਾਰੀ, ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਪਿਛਲੇ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਸਿਵਲ ਸਰਜਨ ਦੇ ਕਰਮਚਾਰੀ ਅਤੇ ਅਧਿਕਾਰੀ ਕੁਝ ਦਿਨਾਂ ਤੋਂ ਦਫ਼ਤਰ ’ਚ ਹੀ ਧਰਨਾ ਦੇ ਰਹੇ ਸਨ ਪਰ ਅੱਜ ਉਹ ਅਚਾਨਕ ਸੜਕਾਂ ’ਤੇ ਉਤਰ ਆਏ...

ਅੱਜ ਜਲੰਧਰ ਵਿਖੇ ਸਿਵਲ ਹਸਪਤਾਲ ਦੇ ਸਰਜਨ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਸਿਵਲ ਸਰਜਨ ਦੇ ਕਰਮਚਾਰੀ ਅਤੇ ਅਧਿਕਾਰੀ ਕੁਝ ਦਿਨਾਂ ਤੋਂ ਦਫ਼ਤਰ ’ਚ ਹੀ ਧਰਨਾ ਦੇ ਰਹੇ ਸਨ ਪਰ ਅੱਜ ਉਹ ਅਚਾਨਕ ਸੜਕਾਂ ’ਤੇ ਉਤਰ ਆਏ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਬਾਹਰ ਸੜਕ ’ਤੇ ਧਰਨਾ ਦੇ ਕੇ ਟਰੈਫਿਕ ਜਾਮ ਕਰ ਦਿੱਤੀ। ਜਿਸ ਨਾਲ ਆਮ ਲੋਕਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਦੇਂਦਿਆਂ ਧਰਨੇ ’ਤੇ ਬੈਠੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਲਗਭਗ 4 ਸਾਲਾਂ ਤੋਂ ਹਰ ਤਿੰਨ-ਚਾਰ ਮਹੀਨਿਆਂ ਬਾਅਦ ਉਨ੍ਹਾਂ ਦੀ ਤਨਖ਼ਾਹ ਬੰਦ ਕਰ ਦਿੱਤੀ ਜਾਂਦੀ ਹੈ। ਫਿਰ ਜਦੋਂ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਫਿਰ ਉਨ੍ਹਾਂ ਨੂੰ ਤਨਖ਼ਾਹ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਕਾਮਿਆਂ ਨੂੰ ਜਲਦੀ ਤਨਖ਼ਾਹ ਨਾ ਦਿੱਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Get the latest update about punjab news, check out more about jalandhar news, protest against punjab govt, civil hospital & protest

Like us on Facebook or follow us on Twitter for more updates.