ਜਲੰਧਰ ਕੋਰੋਨਾ ਅਪਡੇਟ : 8 ਦੀ ਮੌਤ, ਜਾਣੋ ਕਿੰਨੇ ਆਏ ਨਵੇਂ ਕੇਸ

ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਕਹਿਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਭਾਵ ਸ਼ਨੀਵਾਰ ਨੂੰ ਜ਼ਿਲ੍ਹੇ 'ਚ 166 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਜਦਕਿ...

ਜਲੰਧਰ— ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਕਹਿਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਭਾਵ ਸ਼ਨੀਵਾਰ ਨੂੰ ਜ਼ਿਲ੍ਹੇ 'ਚ 166 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਜਦਕਿ 8 ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਅੱਜ ਆਏ ਪਾਜ਼ੀਟਿਵ ਰੋਗੀਆਂ 'ਚ ਜ਼ਿਲ੍ਹਾ ਖ਼ਜਾਨਾ ਦਫ਼ਤਰ ਦੇ ਕਰਮਚਾਰੀ ਵੀ ਸ਼ਾਮਲ ਹਨ, ਜਿਸ ਤੋਂ ਬਾਅਦ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਰੋਗੀਆਂ ਦੀ ਕੁੱਲ੍ਹ ਸੰਖਿਆ 12484 ਅਤੇ ਮ੍ਰਿਤਕਾਂ ਦਾ ਆਂਕੜਾ 365 ਤੱਕ ਪਹੁੰਚ ਗਿਆ ਹੈ। ਬੀਤੇ ਦਿਨ ਜਲੰਧਰ ਜ਼ਿਲ੍ਹੇ 'ਚ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਸਮੇਤ 240 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਇਸ ਤੋਂ ਇਲਾਵਾ ਬੀਤੇ ਸ਼ੁੱਕਰਵਾਰ ਜ਼ਿਲ੍ਹੇ 'ਚ ਕੋਰੋਨਾ ਨਾਲ 6 ਲੋਕਾਂ ਦੀ ਮੌਤ ਵੀ ਹੋਈ ਸੀ।

ਜਲੰਧਰ 'ਚ ਅੱਜ ਵੀ ਜਾਰੀ ਰਿਹਾ ਕੋਰੋਨਾ ਦਾ ਕਹਿਰ, ਜਾਣਨ ਲਈ ਪੜ੍ਹੋ ਪੂਰੀ ਖ਼ਬਰ

ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਵੱਧਦੇ ਮਾਮਲੇ ਲੋਕਾਂ ਅਤੇ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਰੋਜ਼ਾਨਾ ਜਿੱਥੇ ਵੱਡੀ ਸੰਖਿਆ 'ਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ, ਤਾਂ ਉੱਥੇ ਇਸ ਨਾਲ ਮਰਨ ਵਾਲਿਆਂ ਦੀ ਸੰਖਿਆ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।  ਇਸ ਮਹਾਂਮਾਰੀ ਦੇ ਚੱਲਦੇ ਪ੍ਰਸ਼ਾਸਨ ਦੀ ਲੋਕਾਂ ਤੋਂ ਇਹੀ ਅਪੀਲ ਹੈ ਕਿ ਉਹ ਸਰਕਾਰ ਵਲੋਂ ਦਿੱਤੀ ਗਈ ਗਾਇਡਲਾਇੰਸ ਦੀ ਪਾਲਨਾ ਕਰੇ। ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੇ ਅਤੇ ਬਹੁਤ ਜ਼ਿਆਦਾ ਜ਼ਰੂਰਤ ਪੈਣ 'ਤੇ ਹੀ ਘਰਾਂ 'ਚੋਂ ਬਾਹਰ ਨਿਕਲੇ ਅਤੇ ਜਦੋਂ ਨਿਕਲੇ ਤਾਂ ਮੂੰਹ 'ਤੇ ਮਾਸਕ ਜ਼ਰੂਰ ਪਾਉਣ ਅਤੇ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਧੋਂਦੇ ਰਹਿਣ।

ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮ੍ਰਿਤਕ ਕਿਸਾਨ ਨੇ ਬਣਾਈ ਵੀਡੀਓ, ਸੁਸਾਇਡ ਨੋਟ 'ਚ ਦੱਸੀ ਵਜ੍ਹਾ!!

ਕੋਰੋਨਾ ਦਾ ਪ੍ਰਕੋਪ ਪੰਜਾਬ 'ਚ ਜਾਰੀ ਹੈ। ਕੋਰੋਨਾਵਾਇਰਸ ਨੂੰ ਲੈ ਕੇ ਸੂਬੇ ਦੀ ਸਥਿਤ ਦਿਨ-ਪ੍ਰਤੀਦਿਨ ਗੰਭੀਰ ਹੁੰਦੀ ਜਾ ਰਹੀ ਹੈ। ਪੰਜਾਬ 'ਚ ਕੋਰੋਨਾ ਦਿਨ-ਪ੍ਰਤੀ-ਦਿਨ ਬੇਕਾਬੂ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਵੱਡੀ ਸੰਖਿਆ 'ਚ ਪਾਜ਼ੀਟਿਵ ਮਾਮਲੇ ਸਹਾਮਣੇ ਆ ਰਹੇ ਹਨ। ਕੋਰੋਨਾ ਨਾਲ ਮੌਤਾਂ ਦੀ ਦਰ ਦੇ ਮਾਮਲੇ 'ਚ ਪੰਜਾਬ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ ਪੰਜਾਬ ਨੇ ਇਸ ਮਾਮਲੇ 'ਚ ਮਹਾਰਾਸ਼ਟਰ ਅਤੇ ਗੁਜਰਾਤ ਨੂੰ ਵੀ ਪਛਾੜ ਦਿੱਤਾ। ਪੰਜਾਬ 'ਚ ਮੌਤਾਂ ਦੀ ਦਰ 2.95 ਫੀਸਦੀ ਪਹੁੰਚ ਗਈ ਹੈ ਜਦਕਿ ਗੁਜਰਾਤ 'ਚ ਇਹ ਦਰ 2.91 ਅਤੇ ਮਹਾਰਾਸ਼ਟਰ 'ਚ ਇਹ 2.90 ਫੀਸਦੀ ਹੈ।

Get the latest update about CORONA POSITIVE NEWS, check out more about TRUE SCOOP NEWS, CORONA DEATH, PUNJAB POSITIVE CASE & NEWS IN PUNJABI

Like us on Facebook or follow us on Twitter for more updates.