ਜਲੰਧਰ— ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਡੋਵਾਲੀ ਰੋਡ ਵਿਖੇ ਪੋਲਿੰਗ ਬੂਥ 'ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਡਿਪਟੀ ਕਮਿਸ਼ਨਰ, ਇਨਕਮ ਟੈਕਸ, ਜਲੰਧਰ ਗਗਨ ਕੁੰਦਰਾ ਵੀ ਇਸ ਮੌਕੇ ਉਨਾਂ ਨਾਲ ਮੌਜੂਦ ਸਨ। ਇਸ ਦੌਰਾਨ ਜਿਥੇ ਉਨਾਂ ਵਲੰਟੀਅਰਾਂ ਨਾਲ ਗੱਲਬਾਤ ਕੀਤੀ ਉਥੇ ਫਸਟ ਟਾਈਮ ਵੋਟਰਾਂ ਨੂੰ ਸਰਟੀਫਿਕੇਟ ਵੀ ਦਿੱਤੇ।
ਦੱਸ ਦੇਈਏ ਕਿ ਪੰਜਾਬ 'ਚ ਵੋਟਿੰਗ ਦੀ ਸ਼ੁਰੂਆਤ ਹੋ ਚੁੱਕੀ ਹੈ। ਵੋਟਿੰਗ ਦਾ ਸਿਲਸਿਲਾ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। EVM 'ਚ 117 ਸੀਟਾਂ 'ਤੇ 1304 ਉਮੀਦਵਾਰ ਦੀ ਕਿਮਸਤ ਬੰਦ ਹੋਵੇਗੀ। ਪੰਜਾਬ ਦੀਆਂ 117 ਮੈਂਬਰੀ ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਬਜ਼ੁਰਗ ਅਤੇ ਵੱਖ-ਵੱਖ ਉਮਰ ਦੇ ਵੋਟਰਾਂ ਨੂੰ ਪੋਲਿੰਗ ਬੂਥਾਂ ਅਤੇ ਫਿਰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
Get the latest update about voting, check out more about certificates, Truescoopnews, Jalandhar Deputy Commissioner & Ghanshyam Thori
Like us on Facebook or follow us on Twitter for more updates.