ਵੈੱਬ ਸੈਕਸ਼ਨ - ਜਲੰਧਰ ਤੋਂ ਪਵਿੱਤਰ ਗ੍ਰੰਥ 'ਤੇ ਦੁੱਧ ਸੁੱਟਣ ਦੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਘਟਨਾ ਸ਼ੇਖਾਂ ਬਾਜ਼ਾਰ ਦੇ ਗੁਰੂਘਰ 'ਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸ਼ੇਖਾਂ ਬਜ਼ਾਰ ਦੇ ਗੁਰਦੁਆਰਾ ਸਾਹਿਬ 'ਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਸੇ ਨੇ ਬੇਅਦਬੀ ਕੀਤੀ ਅਤੇ ਫਿਰ ਉਸ 'ਤੇ ਦੁੱਧ ਸੁੱਟ ਦਿੱਤਾ।
ਇਸ ਘਟਨਾ ਤੋਂ ਤੁਰੰਤ ਬਾਅਦ ਉਥੇ ਮੌਜੂਦ ਸੰਗਤ ਨੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਮੁਲਜ਼ਮ ਹੁਣ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਅਹੁਦੇਦਾਰ ਤੇਜਿੰਦਰ ਸਿੰਘ ਨੇ ਕਿਹਾ ਕਿ ਇਹ ਬੇਅਦਬੀ ਜਾਣਬੁੱਝ ਕੇ ਕੀਤੀ ਗਈ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਹਰਕੀਰਤ ਸਿੰਘ ਵਜੋਂ ਹੋਈ ਹੈ ਅਤੇ ਉਹ ਅਲੀ ਮੁਹੱਲਾ ਦਾ ਰਹਿਣ ਵਾਲਾ ਹੈ।
ਮੰਗਲਵਾਰ ਨੂੰ ਲੁਧਿਆਣਾ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਦੁਹਰੀ ਪੁਲ ਨਹਿਰ ਦੇ ਕੰਢੇ ਸਿੱਖ ਧਰਮ ਅਤੇ ਹਿੰਦੂ ਧਰਮ ਦੇ ਪਵਿੱਤਰ ਗ੍ਰੰਥ ਦੇ ਪੰਨੇ ਪਾਏ ਗਏ ਸਨ। ਉਥੋਂ ਲੰਘਦੇ ਸਮੇਂ ਇੱਕ ਰਾਹਗੀਰ ਨੇ ਇਸ ਨੂੰ ਦੇਖਿਆ ਅਤੇ ਮਾਮਲੇ ਦੀ ਸੂਚਨਾ ਦਿੱਤੀ। ਵਿਅਕਤੀ ਦੀ ਪਛਾਣ ਗੁਰਿੰਦਰ ਸਿੰਘ ਵਜੋਂ ਹੋਈ ਹੈ।
Get the latest update about watch video, check out more about jalandhar, milk thrown & desecration of shri guru granth sahib ji
Like us on Facebook or follow us on Twitter for more updates.