ਜਲੰਧਰ: ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਪੰਜ ਲੱਖ ਰੁਪਏ ਦੀ ਹੋਈ ਲੁੱਟ

ਜਲੰਧਰ ਵਿਖੇ ਇੱਕ ਹੋਰ ਲੁੱਟ ਦੀ ਵਾਰਦਾਤ ਸਾਹਮਣੇ ਆ ਰਹੀ ਹੈ। ਸ਼ਹਿਰ ਦੇ ਹਾਈ ਅਲਰਟ ਦੇ ਵਿਚ ਗਾਜੀ ਗੁੱਲਾ ਰੋਡ ਤੇ ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਪੰਜ ਲੱਖ ਰੁਪਏ ਦੀ ਲੁੱਟ ਹੋ ਗਈ ਹੈ...

ਜਲੰਧਰ ਵਿਖੇ ਇੱਕ ਹੋਰ ਲੁੱਟ ਦੀ ਵਾਰਦਾਤ ਸਾਹਮਣੇ ਆ ਰਹੀ ਹੈ। ਸ਼ਹਿਰ ਦੇ ਹਾਈ ਅਲਰਟ ਦੇ ਵਿਚ ਗਾਜੀ ਗੁੱਲਾ ਰੋਡ ਤੇ ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਪੰਜ ਲੱਖ ਰੁਪਏ ਦੀ ਲੁੱਟ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਸ਼ਹਿਰ ਦੇ ਸੁਰੱਖਿਆ ਪ੍ਰਬੰਧ ਤੇ ਸਵਾਲ ਚੁਕੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਵੁਟੇਜ਼ ਨੂੰ ਕਬਜੇ 'ਚ ਲੈ ਲਿਆ ਹੈ ਤੇ ਜਲਦੀ ਹੋ ਦੋਸ਼ੀਆਂ ਨੂੰ  ਫੜ੍ਹਨ ਦੀ ਗੱਲ ਕਹੀ ਹੈ।    

 
ਜਾਣਕਾਰੀ ਦੇ ਮੁਤਾਬਕ ਦਾਣਾ ਮੰਡੀ ਵਿਖੇ ਜਲੰਧਰ ਸੇਲਜ਼ ਕਾਰਪੋਰੇਸ਼ਨ ਕੰਪਨੀ ਦਾ ਕਰਮਚਾਰੀ ਅਨਮੋਲ ਪੰਜ ਲੱਖ ਰੁਪਏ ਲੈ ਕੇ ਬੈਂਕ ਜਮ੍ਹਾ ਕਰਵਾਉਣ ਜਾ ਰਿਹਾ ਸੀ। ਰਸਤੇ ਵਿੱਚ ਉਹ ਪ੍ਰਕਾਸ਼ ਆਈਸਕ੍ਰੀਮ ਦੇ ਕੋਲ ਕਿਸੇ ਕੰਮ ਦੇ ਲਈ ਰੁਕਿਆ ਤਾਂ ਅਚਾਨਕ ਇਕ ਯੁਵਕ ਬਾਈਕ ਅਤੇ ਦੂਜਾ ਪੈਦਲ ਉਸਦੀ ਕਾਰ ਦੇ ਕੋਲ ਪੁੱਜਿਆ। ਪੈਦਲ ਆਏ ਯੁਵਕ ਨੇ ਕਿਸੇ ਵਸਤੂ ਦੇ ਨਾਲ ਕਾਰ ਦਾ ਸ਼ੀਸ਼ਾ ਤੋਡ਼ਿਆ ਤੇ ਪੰਜ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਿਆ। ਵਾਰਦਾਤ ਦੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਉਥੇ ਹੀ ਮੌਕੇ ਤੇ ਪੁੱਜੀ ਪੁਲੀਸ ਅਧਿਕਾਰੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਲਦ ਹੀ ਦੋਨਾਂ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਦਿੱਤਾ ਜਾਵੇਗਾ  

Get the latest update about JALANDHAR, check out more about 5 LAKH LOOT IN JALANDHAR PARKASH ICE CREAM, PARKASH ICE CREAM, LOOT IN JALANDHAR & HIGH SECURITY IN JALANDHAR

Like us on Facebook or follow us on Twitter for more updates.