ਨਸ਼ੇ 'ਚ ਇੱਕ ਹੋਰ ਘਰ ਬਰਬਾਦ, ਪਤਨੀ, ਬੱਚਿਆਂ ਸਮੇਤ 5 ਜੀਆਂ ਨੂੰ ਜਿੰਦਾ ਸਾੜ ਦੋਸ਼ੀ ਹੋਇਆ ਫਰਾਰ

ਮਹਿਤਪੁਰ 'ਚ ਵੀ ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ ਜਿਥੇ ਨਸ਼ੇ 'ਚ ਚੂਰ ਨੌਜਵਾਨ ਨੇ ਸਤਲੁਜ ਦਰਿਆ ਦੇ ਨਜ਼ਦੀਕ ਪਿੰਡ ਮੱਧੇਪੁਰੂ ਸਥਿਤ ਸੁਹਰੇ ਘਰ ਜਾ ਕੇ ਪਤਨੀ ਪਰਮਜੀਤ ਕੌਰ(28), ਬੇਟਾ ਗੁਰਮੋਹਲ(5), ਬੇਟੀ ਅਰਸ਼ਦੀਪ ਕੌਰ(7) ਸੱਸ ਜੰਗਿਦਰੋ, ਅਤੇ ਸਹੁਰਾ ਸੁਰਜਨ ਸਿੰਘ(58) ਨੂੰ ਪਟਰੋਲ ਪਾ ਕੇ ਸਾੜ ਦਿੱਤਾ ਤੇ ਬਾਹਰੋਂ ਕੁੰਡੀ ਲਾ ਕੇ ਫ਼ਰਾਰ ਹੋ ਗਿਆ...

ਮਹਿਤਪੁਰ: ਪੰਜਾਬ 'ਚ ਜਿਥੇ ਹਰ ਦਿਨ ਇੱਕ ਪਰਿਵਾਰ ਨਸ਼ੇ ਦੇ ਦਰਿਆ 'ਚ ਡੁੱਬ ਰਿਹਾ ਹੈ ਓਥੇ ਹੀ ਇਸ ਨਸ਼ੇ ਦੀ ਚਪੇਟ 'ਚ ਆਏ ਨੌਜਵਾਨ ਕਰੂਰਤਾ ਦੀਆਂ ਸਭ ਹਦਾ ਪਾਰ ਕਰ ਰਹੇ ਹਨ। ਬੀਤੀ ਰਾਤ ਮਹਿਤਪੁਰ 'ਚ ਵੀ ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ ਜਿਥੇ ਨਸ਼ੇ 'ਚ ਚੂਰ ਨੌਜਵਾਨ ਨੇ ਸਤਲੁਜ ਦਰਿਆ ਦੇ ਨਜ਼ਦੀਕ ਪਿੰਡ ਮੱਧੇਪੁਰੂ ਸਥਿਤ ਸੁਹਰੇ ਘਰ ਜਾ ਕੇ ਪਤਨੀ ਪਰਮਜੀਤ ਕੌਰ(28), ਬੇਟਾ ਗੁਰਮੋਹਲ(5), ਬੇਟੀ ਅਰਸ਼ਦੀਪ ਕੌਰ(7) ਸੱਸ ਜੰਗਿਦਰੋ, ਅਤੇ ਸਹੁਰਾ ਸੁਰਜਨ ਸਿੰਘ(58) ਨੂੰ ਪਟਰੋਲ ਪਾ ਕੇ ਸਾੜ ਦਿੱਤਾ ਤੇ ਬਾਹਰੋਂ ਕੁੰਡੀ ਲਾ ਕੇ ਫ਼ਰਾਰ ਹੋ ਗਿਆ।


ਪ੍ਰਾਪਤ ਜਾਣਕਾਰੀ ਅਨੁਸਾਰ ਸਹੁਰਾ ਸੁਰਜਨ ਸਿੰਘ ਦਿਹਾੜੀ ਮਹਿਨਤ ਮਜਦੂਰੀ ਕਰਕੇ ਘਰ ਦਾ ਗੁਜਾਰਾ ਕਰਦਾ ਸੀ। 8 ਸਾਲ ਪਹਿਲਾਂ ਉਸ ਨੇ ਆਪਣੀ ਧੀ ਪਰਮਜੀਤ ਕੌਰ ਦਾ ਵਿਆਹ ਕੀਤਾ ਸੀ ਪਰ ਕੁਝ ਸਮਾਂ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਗਈ। ਉਸ ਦੀ ਬੇਟੀ ਪਰਮਜੀਤ ਕੌਰ ਪਤੀ ਦੀ ਮੌਤ ਮਗਰੋਂ ਆਪਣੇ ਦੋ ਬੱਚੇ ਗੁਲਮੋਹਰ ਤੇ ਅਰਸ਼ਦੀਪ ਨੂੰ ਲੈ ਕੇ ਆਪਣੇ ਪੇਕੇ ਘਰ ਆ ਗਾਈ। ਸੁਰਜਨ ਸਿੰਘ ਨੇ ਕਰੀਬ ਇਕ ਸਾਲ ਪਹਿਲਾਂ ਆਪਣੀ ਧੀ ਦਾ ਦੂਜਾ ਵਿਆਹ ਪਿੰਡ ਖੁਰਸੈਦ ਪੁਰ ਦੇਰਹਿਣ ਵਾਲੇ ਕਾਲੂ ਨਾਮ ਦੇ ਵਿਅਕਤੀ ਨਾਲ ਕਰ ਦਿੱਤਾ। ਪਰਮਜੀਤ ਕੌਰ ਆਪਣੇ ਬੱਚਿਆਂ ਨੂੰ ਲੈ ਆਪਣੇ ਸੂਹਰੇ ਘਰ ਚੱਲੀ ਗਈ। 


ਵਿਆਹ ਤੋਂ ਕੁਝ ਸਮਾਂ ਬਾਅਦ ਕਾਲੂ ਨਸ਼ਾ ਕਰਕੇ ਆਪਣੀ ਪਤਨੀ ਤੇ ਉਸ ਦੇ ਬੱਚਿਆਂ ਨਾਲ ਮਾਰ ਕੁਟਾਈ ਕਰਨ ਲੱਗ ਪਿਆ। ਕਾਲੂ ਬੱਚਿਆਂ ਨੂੰ ਨਹੀਂ ਅਪਨਾਂ ਰਿਹਾ ਸੀ। ਉਹ ਪਤਨੀ ਤੇ ਦਬਾਅ ਬਣ ਰਿਹਾ ਸੀ ਕਿ ਬੱਚਿਆਂ ਨੂੰ ਨਾਲ ਨਹੀਂ ਰੱਖਣਾ ਪਰ ਮਾਂ ਆਪਣੇ ਬੱਚਿਆਂ ਨੂੰ ਛੱਡਣ ਲਈ ਤਿਆਰ ਨਹੀਂ ਸੀ ਇਸ ਕਰਕੇ ਹੀ ਦੋਵਾਂ ਵਿਚ ਝਗੜਾ ਹੋਣ ਲੱਗ ਪਿਆ। ਕਾਲੂ ਨਸ਼ਾ ਕਰਕੇ ਪਤਨੀ ਤੇ ਬੱਚਿਆਂ ਨੂੰ ਬੜੀ ਬੇਰਹਿਮੀ ਨਾਲ ਕੁੱਟਣ ਲੱਗ ਪਿਆ। ਪਰਮਜੀਤ ਅਪਣੇ ਦੋਵਾਂ ਬੱਚਿਆਂ ਨੂੰ ਲੈ ਕੇ ਆਪਣੇ ਪੇਕੇ ਘਰ ਆ ਗਈ। 


ਕੱਲ ਰਾਤ ਕਾਲੂ ਨਸ਼ੇ ਵਿੱਚ ਧੁੱਤ ਹੋ ਕੇ ਆਪਣੇ ਸੁਹਰੇ ਘਰ ਆਇਆ ਤੇ ਉਸ ਸਾਰਾ ਪਰਿਵਾਰ ਸੁੱਤਾ ਪਿਆ ਸੀ। ਕਾਲੂ ਨੇ ਪਟਰੋਲ ਛਿੜਕ ਕੇ ਘਰ ਨੂੰ ਅੱਗ ਲਗਾ ਦਿੱਤੀ ਜਿਸ ਨਾਲ ਸੁਰਜਨ ਸਿੰਘ, ਉਸ ਦੀ ਪਤਨੀ,ਧੀ ਦੋਹਤਾ ਦੋਹਤੀ ਦੀ ਮੌਤ ਹੋ ਗਈ। ਦੋਸ਼ੀ ਅੱਗ ਲਗਾ ਕੇ ਆਪਣੀ ਪਤਨੀ ਨੂੰ ਕਹਿ ਕੇ ਗਿਆ ਕੇ ਉਸ ਨੇ ਉਨ੍ਹਾਂ ਨੂੰ ਅੱਗ ਲਗਾ ਦਿੱਤੀ ਹੈ ਤੇ ਘਰ ਨੂੰ ਕੁੰਡੀ ਲਗਾ ਫਰਾਰ ਹੋ ਗਿਆ।
ਇਸ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੇ ਮੌਜੂਦ ਲੋਕਾਂ ਦੇ ਬਿਆਨ ਦਰਜ਼ ਕਰ ਲਏ ਹਨ। ਸਬੂਤਾਂ ਅਤੇ ਗਵਾਹਾਂ ਦੇ ਆਧਾਰ ਤੇ ਅਗਰੇਲੀ ਕਾਰਵਾਈ ਦਾ ਭਰੋਸਾ ਦਿੱਤਾ ਹੈ। 

Get the latest update about jalandhar crime, check out more about jalandhar mehtapur, husband burn family alive, attempt to murder & jalandhar police

Like us on Facebook or follow us on Twitter for more updates.