ਜਲੰਧਰ: ਕਾਰਪੋਰੇਸ਼ਨ ਦੀ ਲਾਪਰਵਾਹੀ, ਸਟ੍ਰੀਟ ਲਾਈਟ ਦੇ ਖੰਭੇ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਇਸ ਮੌਕੇ ਤੇ ਇਸ ਘਟਨਾ ਦੇ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਸੜਕ ਪਾਰ ਕਰ ਰਿਹਾ ਸੀ ਕਿ ਉਸ ਨੂੰ ਬਿਜਲੀ ਦੇ ਖੰਭੇ ਤੋਂ ਕਰੰਟ ਲੱਗ ਗਿਆ ਅਤੇ ਉਹ ਦਰਦ ਨਾਲ ਚੀਕਣ ਲੱਗਾ...

ਜਲੰਧਰ ਸ਼ਹਿਰ ਤੋਂ ਇਹ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਗਰ ਨਿਗਮ ਦੀ ਅਣਗਹਿਲੀ ਕਾਰਨ ਇੱਕ ਨੌਜਵਾਨ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੂੰ ਸਟਰੀਟ ਲਾਈਟ ਦੇ ਖੰਭੇ ਤੋਂ ਕਰੰਟ ਲੱਗ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੀੜਤ ਵਿਅਕਤੀ ਨਕੋਦਰ ਚੌਕ ਤੋਂ ਗੁਰੂ ਨਾਨਕ ਮਿਸ਼ਨ ਚੌਕ ਨੂੰ ਸੜਕ ਪਾਰ ਕਰ ਰਿਹਾ ਸੀ। ਉਕਤ ਵਿਅਕਤੀ ਦੀ ਪਛਾਣ ਵਿਨੈ ਸ਼ਰਮਾ ਵਜੋਂ ਹੋਈ ਹੈ ਜੋ ਕਿ ਰੋਡ 'ਤੇ ਸਥਿਤ ਹਸਪਤਾਲ ਦੇ ਕੋਲ ਛੋਟਾ ਢਾਬਾ ਚਲਾਉਂਦਾ ਹੈ।

ਇਸ ਮੌਕੇ ਤੇ ਇਸ ਘਟਨਾ ਦੇ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਸੜਕ ਪਾਰ ਕਰ ਰਿਹਾ ਸੀ ਕਿ ਉਸ ਨੂੰ ਬਿਜਲੀ ਦੇ ਖੰਭੇ ਤੋਂ ਕਰੰਟ ਲੱਗ ਗਿਆ ਅਤੇ ਉਹ ਦਰਦ ਨਾਲ ਚੀਕਣ ਲੱਗਾ। ਚੀਕ-ਚਿਹਾੜਾ ਸੁਣ ਕੇ ਸਾਰੇ ਲੋਕ ਉਸ ਵਿਅਕਤੀ ਨੂੰ ਬਚਾਉਣ ਲਈ ਭੱਜੇ ਅਤੇ ਉਸ ਨੂੰ ਪੋਲ ਤੋਂ ਛੁਡਵਾਇਆ। ਮ੍ਰਿਤਕ ਨੂੰ ਛੁਡਾਉਣ ਦੀ ਕੋਸ਼ਿਸ਼ ਦੌਰਾਨ ਉਸ ਦੇ ਪਿਤਾ ਨੂੰ ਵੀ ਝਟਕਾ ਲੱਗਾ ਪਰ ਉਹ ਕਿਸੇ ਤਰ੍ਹਾਂ ਬਚ ਗਿਆ। ਇਸ ਤੋਂ ਬਾਅਦ ਖੰਬੇ 'ਚ ਆਏ ਕਰੰਟ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਪੁਲਿਸ ਵੀ ਪਹੁੰਚ ਗਈ। 


ਪੀੜਤ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਦਾਖਲ ਨਹੀਂ ਕਰਵਾਇਆ ਗਿਆ, ਬਾਅਦ ਵਿਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਅੱਗੇ ਦੱਸਿਆ ਕਿ ਬਿਜਲੀ ਦਾ ਕਰੰਟ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਹੈ।

ਪੁਲਿਸ ਨੇ ਇਸ ਸਾਰੀ ਘਟਨਾ ਦਾ ਜਾਇਜਾ ਲੈ ਅਤੇ ਚਸ਼ਮਦੀਦਾਂ ਦੇ ਬਿਆਨ ਦੇ ਅਧਾਰ ਤੇ ਨਗਰ ਨਿਗਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜਤ ਪਰਿਵਾਰ ਨੇ  ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਲੋਕਾਂ ਵਿੱਚ ਨਿਗਮ ਦੇ ਲਾਪਰਵਾਹੀ ਰਵੱਈਏ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਵੀ ਬਿਜਲੀ ਸਪਲਾਈ ਕੱਟ ਨਹੀਂ ਕੀਤੀ ਗਈ ਸੀ, ਇੱਕ ਵੀ ਅਧਿਕਾਰੀ ਨੇ ਖੰਭੇ ਵਿੱਚ ਖਰਾਬੀ ਦਾ ਪਤਾ ਲਗਾਉਣ ਅਤੇ ਇਸ ਨੂੰ ਸੁਲਝਾਉਣ ਲਈ ਮੌਕੇ ਦਾ ਦੌਰਾ ਨਹੀਂ ਕੀਤਾ।


Get the latest update about PUNJAB NEWS, check out more about JALANDHAR, PUNJAB NEWS TODAY, PUNJAB NEWS LIVE & YOUTH DIES OF CORPORATION NEGLIGENCE

Like us on Facebook or follow us on Twitter for more updates.