ਜਲੰਧਰ: ਚੌਲਾਂ ਦੀ ਫੈਕਟਰੀ 'ਚੋਂ 21 ਸਾਲਾਂ ਪ੍ਰਵਾਸੀ ਨੌਜਵਾਨ ਦੀ ਛੱਤ ਨਾਲ ਲਟਕਦੀ ਮਿਲੀ ਲਾਸ਼

ਜਲੰਧਰ ਦੇ ਆਦਮਪੁਰ 'ਚ ਚੌਲਾਂ ਦੀ ਫੈਕਟਰੀ 'ਚ 21 ਸਾਲਾਂ ਪ੍ਰਵਾਸੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਆਸ਼ੀਸ਼ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ 9 ਸਾਲ ਦੀ ਉਮਰ ਤੋਂ ਚੌਲ ਫੈਕਟਰੀ ਮਾਲਕ ਦੇ ਘਰ ਕੰਮ ਕਰਦਾ ਸੀ

ਜਲੰਧਰ ਦੇ ਆਦਮਪੁਰ 'ਚ ਚੌਲਾਂ ਦੀ ਫੈਕਟਰੀ 'ਚ 21 ਸਾਲਾਂ ਪ੍ਰਵਾਸੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਆਸ਼ੀਸ਼ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ 9 ਸਾਲ ਦੀ ਉਮਰ ਤੋਂ ਚੌਲ ਫੈਕਟਰੀ ਮਾਲਕ ਦੇ ਘਰ ਕੰਮ ਕਰਦਾ ਸੀ, ਫਿਰ ਉਸ ਨੂੰ ਫੈਕਟਰੀ ਭੇਜ ਦਿੱਤਾ ਗਿਆ ਅਤੇ ਅੱਜ ਉਸ ਦੀ ਮੌਤ ਹੋ ਗਈ ਹੈ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਆਸ਼ੀਸ਼ ਨੂੰ ਫਾਹਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਪੁਲਿਸ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਅਤੇ ਫੈਕਟਰੀ ਮਾਲਕ ਦਾ ਸਮਰਥਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਫੈਕਟਰੀ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਨੌਜਵਾਨ ਦੀ ਮੌਤ ਖੁਦਕੁਸ਼ੀ ਨਹੀਂ ਸਗੋਂ ਕਤਲ ਕਰਕੇ ਹੋਈ ਹੈ। ਪੁਲਿਸ ਵਾਲੇ ਸਵੇਰ ਤੋਂ ਹੀ ਉਨ੍ਹਾਂ ਨੂੰ ਗਾਲ੍ਹਾਂ ਕੱਢ ਕੇ ਧਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 ਜਲੰਧਰ ਦੇ ਆਦਮਪੁਰ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਸ਼ੀਸ਼ ਦੇ ਪਿਤਾ ਨੇ ਪੁਲੀਸ ਨੂੰ ਬਿਆਨ ਦਰਜ ਕਰਵਾ ਦਿੱਤੇ ਹਨ ਅਤੇ ਲੜਕੇ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ 72 ਘੰਟਿਆਂ ਬਾਅਦ ਆਵੇਗੀ। ਫਿਲਹਾਲ ਪੁਲਿਸ ਵੱਲੋਂ 174 ਤਹਿਤ ਆਤਮਹੱਤਿਆ ਕਰਨ ਦੇ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਸਮਾਂ ਕਦੋਂ ਹੋਣਗੀਆਂ ਇਸ ਬਾਰੇ ਉਹ ਗੱਲ ਕਰਨਗੇ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਜੋ ਵੀਡੀਓ ਦਿਖਾਈ ਜਾ ਰਹੀ ਹੈ, ਉਸ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

Get the latest update about JALANDHAR, check out more about PUNJAB NEWS TODAY, RICE FACTORY IN ADMAPUR, PUNJAB NEWS & TOP PUNJAB NEWS

Like us on Facebook or follow us on Twitter for more updates.