ਜਲੰਧਰ: ਚੋਰਾਂ ਦੇ ਹੌਂਸਲੇ ਬੁਲੰਦ, ਕਾਰ ਦਾ ਸ਼ੀਸ਼ਾ ਤੋੜ ਉਡਾਏ ਲੱਖਾਂ ਰੁਪਏ

ਜਲੰਧਰ ਦੇ ਗੁਜਰਾਲ ਨਗਰ ਵਿਚ ਲੁਟੇਰਿਆਂ ਵੱਲੋਂ ਵੱਡੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ...

ਜਲੰਧਰ ਦੇ ਗੁਜਰਾਲ ਨਗਰ ਵਿਚ ਲੁਟੇਰਿਆਂ ਵੱਲੋਂ ਵੱਡੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਗੁਜਰਾਲ ਨਗਰ ਵਿਚ ਪਾਰਕਿੰਗ ਵਿਚ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਲੱਖਾਂ ਦੀ ਲੁੱਟ ਨੂੰ ਅੰਜਾਮ ਦਿੱਤਾ। ਕਾਰ ਮਾਲਕ ਨੇ ਦੱਸਿਆ ਕਿ ਰਾਤ ਵੇਲੇ ਉਹ ਆਪਣੀ ਕਾਰ ਖੜੀ ਕਰਕੇ ਚਲੇ ਗਏ ਸਨ ਤੇ ਉਨ੍ਹਾਂ ਸਵੇਰੇ ਆ ਕੇ ਦੇਖਿਆ ਕਿ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਤੇ ਉਸ ਵਿਚ ਪਿਆ ਬੈਗ ਗਾਇਬ ਸੀ।

ਘਟਨਾ ਬਾਕੇ ਜਾਣਕਾਰੀ ਦਿੰਦਿਆਂ ਗੱਡੀ ਦੇ ਮਾਲਕ ਸੁਮੇਸ਼ ਸੈਣੀ ਵਾਸੀ ਗੁਜਰਾਲ ਨਗਰ ਨੇ ਕਿਹਾ ਕਿ ਉਨ੍ਹਾਂ ਦੀ ਗੱਡੀ ਵਿਚ ਕਰੀਬ 3 ਲੱਖ ਰੁਪਏ ਕੈਸ਼ ਸਨ, ਜੋ ਕਿ ਇਕ ਬੈਗ ਵਿਚ ਪਏ ਸਨ। ਉਨ੍ਹਾਂ ਕਿਹਾ ਕਿ ਬੈਗ ਵਿਚ ਲੈਪਟਾਪ ਅਤੇ ਕੁਝ ਜ਼ਰੂਰੀ ਦਸਤਾਵੇਜ਼ ਵੀ ਸਨ। ਸੈਣੀ ਨੇ ਦੱਸਿਆ ਕਿ ਰਾਤ ਨੂੰ ਜਦੋਂ ਭੂਚਾਲ ਆਇਆ ਤਾਂ ਉਸ ਸਮੇਂ ਉਨ੍ਹਾਂ ਦੀ ਗੱਡੀ ਠੀਕ ਸੀ ਪਰ ਰਾਤ ਨੂੰ ਕਰੀਬ ਡੇਢ ਵਜੇ ਉਹ ਕਿਸੇ ਕੰਮ ਤੋਂ ਵਾਪਸ ਘਰ ਆਏ ਤਾਂ ਵੇਖਿਆ ਕਿ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਟੁੱਟਾ ਹੋਇਆ ਸੀ। ਮਾਮਲੇ ਨੂੰ ਲੈ ਕੇ ਪੁਲਸ ਨੇ ਡਿਵੀਜ਼ਨ ਨੰਬਰ 2 ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Get the latest update about car, check out more about millions, Jalandhar, Thieves & stolen

Like us on Facebook or follow us on Twitter for more updates.