ਪੁਲਿਸ ਦੀ ਸਿਫ਼ਾਰਿਸ਼ ਤੋਂ ਬਾਅਦ ਸਖ਼ਤ ਹੋਇਆ ਜਲੰਧਰ ਪ੍ਰਸ਼ਾਸਨ, ਡੀਸੀ ਨੇ ਟਰੈਵਲ ਏਜੰਸੀ ਦਾ ਲਾਇਸੈਂਸ ਕੀਤਾ ਰੱਦ

ਅਪਰਾਧਿਕ ਮਾਮਲਿਆਂ ਵਿੱਚ ਪਹਿਲਾਂ ਹੀ ਨਾਮਜ਼ਦ ਲਾਇਸੰਸ ਧਾਰਕ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਤੋਂ ਇਸ ਸਬੰਧ ਵਿੱਚ ਸਿਫ਼ਾਰਿਸ਼ ਪ੍ਰਾਪਤ ਤੋਂ ਬਾਅਦ ਅੱਜ ਅਜਿਹੇ ਹੀ ਇੱਕ ਏਜੰਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ...

ਜਲੰਧਰ:-ਅਪਰਾਧਿਕ ਮਾਮਲਿਆਂ ਵਿੱਚ ਪਹਿਲਾਂ ਹੀ ਨਾਮਜ਼ਦ ਲਾਇਸੰਸ ਧਾਰਕ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਤੋਂ ਇਸ ਸਬੰਧ ਵਿੱਚ ਸਿਫ਼ਾਰਿਸ਼ ਪ੍ਰਾਪਤ ਤੋਂ ਬਾਅਦ ਅੱਜ ਅਜਿਹੇ ਹੀ ਇੱਕ ਏਜੰਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੈਸਰਜ਼ ਸਾਰ ਇੰਟਰਪ੍ਰਾਈਜ਼ਜ਼ ਦੇ ਸੰਜੇ ਸ਼ਰਮਾ ਨੂੰ ਟਰੈਵਲ ਏਜੰਸੀ ਅਤੇ ਟਿਕਟਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 12 ਜੁਲਾਈ 2023 ਤੱਕ ਸੀ।

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਲਾਇਸੰਸਧਾਰਕ ਵਿਰੁੱਧ ਅਪਰਾਧਿਕ ਕੇਸ ਦਰਜ ਹੋਣ ਤੋਂ ਇਲਾਵਾ ਹੋਰ ਸ਼ਿਕਾਇਤਾਂ ਦਾ ਹਵਾਲਾ ਦਿੰਦੇ ਹੋਏ ਇਸ ਲਾਇਸੰਸ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ। ਪੁਲਿਸ ਰਿਪੋਰਟ ਅਨੁਸਾਰ ਮੁਲਜ਼ਮ ਖ਼ਿਲਾਫ਼ ਥਾਣਾ ਨਵੀਂ ਬਾਰਾਦਰੀ ਵਿੱਚ ਆਈ.ਪੀ.ਸੀ. ਦੀ ਧਾਰਾ 420,406 ਤਹਿਤ ਕੇਸ ਦਰਜ ਹੈ ਅਤੇ ਉਸ ਖ਼ਿਲਾਫ਼ ਕੁਝ ਹੋਰ ਸ਼ਿਕਾਇਤਾਂ ਵੀ ਬਕਾਇਆ ਹਨ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁਲਜ਼ਮ ਨੂੰ 25 ਮਾਰਚ 2022 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਜਵਾਬ ਨਹੀਂ ਦਿੱਤਾ ਗਿਆ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।

Get the latest update about JALANDHAR TRAVEL AGENT, check out more about DC JALANDHAR, JALANDHAR NEWS & TRAVEL AGENCIES LICENCE BAN

Like us on Facebook or follow us on Twitter for more updates.