ਜਾਅਲੀ ਵੀਜ਼ੇ 'ਤੇ ਜਰਮਨੀ ਜਾਣ ਦੀ ਸਕੀਮ ਬਣਾ ਰਿਹਾ ਜਲੰਧਰ ਦਾ ਨੌਜਵਾਨ ਅੰਮ੍ਰਿਤਸਰ ਏਅਰਪੋਰਟ 'ਤੋਂ ਗ੍ਰਿਫਤਾਰ

ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਜਾਅਲੀ ਵੀਜ਼ੇ 'ਤੇ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਇਕ ਨੌਜਵਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ...

ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਜਾਅਲੀ ਵੀਜ਼ੇ 'ਤੇ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਇਕ ਨੌਜਵਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ।

ਜਾਣਕਾਰੀ ਅਨੁਸਾਰ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਪ੍ਰਭਜੋਤ ਸਿੰਘ ਵਾਸੀ ਨਕੋਦਰ, ਜਲੰਧਰ ਵਜੋਂ ਹੋਈ ਹੈ। ਰੰਗੈਲ ਸਿੰਘ ਨਾਂ ਦੇ ਇਮੀਗ੍ਰੇਸ਼ਨ ਅਧਿਕਾਰੀ ਨੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸ ਨੇ ਸਭ ਤੋਂ ਪਹਿਲਾਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਜਾਅਲੀ ਵੀਜ਼ੇ 'ਤੇ ਜਰਮਨੀ ਜਾਣ ਦੀ ਯੋਜਨਾ ਬਣਾਉਣ ਵਾਲੇ ਪ੍ਰਭਜੋਤ ਸਿੰਘ ਵਿਰੁੱਧ ਸ਼ਿਕਾਇਤ ਦਰਜ ਕਰਵਾਈ। 

ਉਸ ਨੂੰ ਹਵਾਈ ਅੱਡੇ 'ਤੇ ਕਾਬੂ ਕਰਨ ਤੋਂ ਬਾਅਦ, ਪੁਲਿਸ ਨੇ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ, ਜੋ ਕਿ ਫਰਜ਼ੀ ਨਿਕਲੇ ਅਤੇ ਜਦੋਂ ਦੋਸ਼ੀ ਤੋਂ ਇਸ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਇਸ ਤੋਂ ਬਾਅਦ ਏਅਰਪੋਰਟ ਪੁਲਿਸ ਨੇ ਪ੍ਰਭਜੋਤ ਸਿੰਘ ਖਿਲਾਫ ਧਾਰਾ 468, 420 ਅਤੇ 471 ਆਈ.ਪੀ.ਸੀ. ਦੇ ਅੰਡਰ ਕੇਸ ਦਰਜ਼ ਕੀਤਾ ਗਿਆ।  

Get the latest update about PUNJAB NEWS, check out more about LATEST PUNJAB NEWS, FAKE PASSPORT, PUNJAB NEWS TODAY & IMMIGRATION FRAUD

Like us on Facebook or follow us on Twitter for more updates.