ਜਲੰਧਰ ਦੇ ਮਸ਼ਹੂਰ ਨਗੀਨਾ ਪੰਸਾਰੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸੜਕ ਹਾਦਸੇ 'ਚ ਮੌਤ, ਇਕ ਗੰਭੀਰ ਜਖਮੀ

ਇਮਾਮਨਾਸਰ ਦੇ ਕੋਲ ਨਗੀਨਾ ਪੰਸਾਰੀ ਸਭ ਤੋਂ ਮਸ਼ਹੂਰ ਦੁਕਾਨ ਹੈ। ਪਰਿਵਾਰ ਦੇ ਨਜਦੀਕੀ ਰਿਸ਼ਤੇਦਾਰ ਸ਼ੈਂਕੀ ਨੇ ਪਰਿਵਾਰ ਦੀ ਪੁਸ਼ਟੀ ਕੀਤੀ ਹੈ...

ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ 'ਚ ਜਲੰਧਰ ਦੇ ਮਸ਼ਹੂਰ ਨਗੀਨਾ ਪੰਸਾਰੀ ਦਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋਇਆ ਹੈ। ਇਸ ਦਰਦਨਾਕ ਸੜਕ ਹਾਦਸੇ ਦੌਰਾਨ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਅਗਰਵਾਲ ਪਰਿਵਾਰ ਦੇ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਮਾਮਨਾਸਰ ਦੇ ਕੋਲ ਨਗੀਨਾ ਪੰਸਾਰੀ ਸਭ ਤੋਂ ਮਸ਼ਹੂਰ ਦੁਕਾਨ ਹੈ। ਪਰਿਵਾਰ ਦੇ ਨਜਦੀਕੀ ਰਿਸ਼ਤੇਦਾਰ ਸ਼ੈਂਕੀ ਨੇ ਪਰਿਵਾਰ ਦੀ ਪੁਸ਼ਟੀ ਕੀਤੀ ਹੈ।  

ਜਾਣਕਾਰੀ ਮੁਤਾਬਕ ਕੇਸ਼ਵ ਅੱਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ। ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ। ਇਸ ਦੌਰਾਨ ਕੇਸ਼ਵ ਅੱਗਰਵਾਲ ਦੀ ਪਤਨੀ ਮਹਿਕ ਅੱਗਰਵਾਲ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੇਸ਼ਵ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਸਥਾਨਕ ਲੋਕਾਂ ਅਤੇ ਕਾਫੀ ਜੱਦੋ-ਜਹਿਦ ਬਾਅਦ ਹਾਦਸਾ ਗ੍ਰਸਤ ਕਾਰ 'ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ। ਇੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ।

Get the latest update about FOCAL POINT, check out more about NAGINA PANSARI, JALANDHAR PATHANKOT NATIONAL HIGHWAY ACCIDENT & NAGINA PANSARI FAMILY 3 MEMBERS DIED IN ROAD ACCIDENT

Like us on Facebook or follow us on Twitter for more updates.