ਕੋਰੋਨਾ ਇਨਫੈਕਸ਼ਨ ਰੋਕਣ ਲਈ ਪ੍ਰਸ਼ਾਸਨ ਨੇ ਸ਼੍ਰੀਨਗਰ ਵਿਚ ਲਾਈ ਧਾਰਾ 144

ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਵਿਚ ਕੋਰੋਨਾ ਇਨਫੈਕਸ਼ਨ ਦੇ ਮਾਮਲਾਂ ਵਿਚ ਆਈ ਤੇ...

ਸ਼੍ਰੀਨਗਰ: ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਵਿਚ ਕੋਰੋਨਾ ਇਨਫੈਕਸ਼ਨ ਦੇ ਮਾਮਲਾਂ ਵਿਚ ਆਈ ਤੇਜ਼ੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਨਗਰ ਨਿਗਮ ਖੇਤਰਾਧਿਕਾਰ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਸ਼੍ਰੀਨਗਰ ਦੇ ਐੱਸ.ਐੱਸ.ਪੀ. ਸੰਦੀਪ ਚੌਧਰੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਧਾਰਾ 144 ਨੂੰ ਲਾਗੂ ਕਰਨ ਦੇ ਪਿਛੇ ਦਾ ਮੁੱਖ ਟੀਚਾ ਇਨਫੈਕਸ਼ਨ ਰੋਕਣਾ ਹੈ। ਧਾਰਾ ਲਾਗੂ ਕਰਨ ਦੇ ਨਾਲ ਹੀ ਸ਼੍ਰੀਨਗਰ ਸ਼ਹਿਰ ਵਿਚ ਸੁਰੱਖਿਆ ਬਲਾਂ ਦੀ ਤਾਇਨਾਤੀ ਸੜਕਾਂ ਉੱਤੇ ਵਧਾ ਦਿੱਤੀ ਗਈ ਹੈ।

ਲੋਕਾਂ ਨੂੰ ਇਕੱਠਾ ਹੋਣ ਨਹੀਂ ਦਿੱਤਾ ਜਾ ਰਿਹਾ ਹੈ। ਹਾਲਾਂਕਿ ਕੋਰੋਨਾ ਨਿਯਮਾਂ ਦੇ ਤਹਿਤ ਸ਼ਹਿਰ ਵਿਚ ਪਹਿਲਾਂ ਹੀ 50 ਫੀਸਦੀ ਦੁਕਾਨਾਂ ਬੰਦ ਹਨ। ਇਹੀ ਨਹੀਂ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਹਿਦਾਇਤ ਵੀ ਦਿੱਤੀ ਗਈ ਹੈ। ਹੁਣ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰਦੇ ਹੋਏ ਲੋਕਾਂ ਦੇ ਭੀੜ ਲਾਉਣ ਉੱਤੇ ਵੀ ਪਾਬੰਦੀ ਲਗਾ ਦਿੱਤੀ ਹੈ। ਐੱਸ.ਐੱਸ.ਪੀ. ਚੌਧਰੀ ਨੇ ਕਿਹਾ ਕਿ ਜਨਤਕ ਵਾਹਨਾਂ ਵਿਚ ਲੋਕਾਂ ਦੀ ਭੀੜ ਉਨ੍ਹਾਂ ਦੇ ਲਈ ਚੁਣੌਤੀ ਬਣਿਆ ਹੋਇਆ ਹੈ। ਲੋਕ ਅਜੇ ਵੀ ਇਨ੍ਹਾਂ ਵਾਹਨਾਂ ਉੱਤੇ ਯਾਤਰਾ ਕਰ ਰਹੇ ਹਨ। ਇਸ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

Get the latest update about prevent, check out more about section144, jammu, Truescoop & srinagar

Like us on Facebook or follow us on Twitter for more updates.