ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ, ਗੁਰਦਾਸ ਮਾਨ ਨੂੰ ਲੈ ਕੇ ਕਹੀ ਇਹ ਵੱਡੀ ਗੱਲ

ਮਸ਼ਹੂਰ ਪੰਜਾਬੀ ਸਿੰਗਰ ਜੈਜ਼ੀ ਬੀ ਨੇ ਅੱਜ ਆਪਣੀ ਬੇਟੀ ਨਾਲ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਨਤਮਸਤਕ ਹੋਏ ਅਤੇ ਗੁਰਬਾਨੀ ਦਾ ਸਰਵਨ ਵੀ ਕੀਤਾ। ਇਸ ਮੌਕੇ ਜੈਜ਼ੀ ਬੀ ਨੇ...

ਅੰਮ੍ਰਿਤਸਰ— ਮਸ਼ਹੂਰ ਪੰਜਾਬੀ ਸਿੰਗਰ ਜੈਜ਼ੀ ਬੀ ਨੇ ਅੱਜ ਆਪਣੀ ਬੇਟੀ ਨਾਲ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਨਤਮਸਤਕ ਹੋਏ ਅਤੇ ਗੁਰਬਾਨੀ ਦਾ ਸਰਵਨ ਵੀ ਕੀਤਾ। ਇਸ ਮੌਕੇ ਜੈਜ਼ੀ ਬੀ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਕਾਫੀ ਸਕੂਨ ਮਿਲਿਆ ਹੈ ਅਤੇ ਆਉਣ ਵਾਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰਿਆਂ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।

ਨਿੰਜਾ ਨੇ ਸੋਨਮ ਬਾਜਵਾ ਦੇ ਇਸ ਲਾਜਵਾਬ ਹੁਨਰ ਤੋਂ ਚੁੱਕਿਆ ਪਰਦਾ, ਵੀਡੀਓ ਵਾਇਰਲ

ਗੁਰਦਾਸ ਮਾਨ ਨੂੰ ਲੈ ਕੇ ਵੀ ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਨਸਾਨ ਗਲਤੀਆਂ ਦਾ ਪੁਤਲਾ ਹੈ। ਜੇਕਰ ਉਨ੍ਹਾਂ ਤੋਂ ਪੰਜਾਬੀ ਬੋਲੀ 'ਤੇ ਉਨ੍ਹਾਂ ਨੇ ਕੋਈ ਗਲਤ ਬਿਆਨਬਾਜ਼ੀ ਕੀਤੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ 'ਚ ਸੁਧਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਰਦਾਸ ਮਾਨ ਨੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਹੈ। ਇਸ ਲਈ ਉਨ੍ਹਾਂ ਨੂੰ ਮੀਡੀਆ ਅੱਗੇ ਆ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ।

Get the latest update about Golden Temple, check out more about Amritsar News Punjab News, True Scoop News, Darbar Sahib & Jazzy B

Like us on Facebook or follow us on Twitter for more updates.