ਕਪੂਰਥਲਾ: ਸਿਵਲ ਹਸਪਤਾਲ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤੀ ਹੱਤਿਆ, ਸ਼ੱਕ ਬਣਿਆ ਵਜ੍ਹਾ

ਇਕ ਵਿਅਕਤੀ ਨੇ ਆਪਣੀ ਪਤਨੀ ਦੀ ਗਲਾ ਘੁੱਟ ਹੱਤਿਆ ਕਰ ਦਿੱਤੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਵਾਪਰੀ ਹੈ...

ਪੰਜਾਬ ਦੇ ਕਪੂਰਥਲਾ ਜ਼ਿਲੇ 'ਚ ਇਕ ਦਿਲਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਨੇ ਆਪਣੀ ਪਤਨੀ ਦੀ ਗਲਾ ਘੁੱਟ ਹੱਤਿਆ ਕਰ ਦਿੱਤੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਵਾਪਰੀ ਹੈ। ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਇਲਾਜ ਅਧੀਨ ਇਕ ਔਰਤ ਦਾ ਉਸ ਦੇ ਹੀ ਪਤੀ ਨੇ ਕਮਰੇ 'ਚ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ। ਇਸ ਕਾਰਨ ਉਸ ਨੇ ਆਪਣੀ ਪਤਨੀ ਦਾ ਮੂੰਹ ਦਬਾ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਹਸਪਤਾਲ ਦੇ ਸਟਾਫ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਰਹੀ ਹੈ।


ਜਾਣਕਾਰੀ ਮੁਤਾਬਿਕ ਇਸ ਜੋੜੇ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕੀਤੀ ਸੀ।ਉਨ੍ਹਾਂ ਦਾ ਪਹਿਲਾਂ ਹੀ ਇੱਕ ਪੁੱਤਰ ਹੈ। ਮ੍ਰਿਤਕ ਔਰਤ ਬਲਵਿੰਦਰ ਕੌਰ 24 ਸਾਲਾ ਨੇ 4 ਦਿਨ ਪਹਿਲਾਂ ਲੜਕੇ ਨੂੰ ਜਨਮ ਦਿੱਤਾ ਸੀ। ਇਸ ਘਟਨਾ ਦੀ ਸੂਚਨਾ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲੀਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ। ਮ੍ਰਿਤਕਾ ਬਲਵਿੰਦਰ ਕੌਰ 24 ਸਾਲਾ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰ ਪੁਰ ਦੀ ਰਹਿਣ ਵਾਲੀ ਹੈ। ਮ੍ਰਿਤਕ ਦਾ ਸਿਜ਼ੇਰੀਅਨ ਆਪ੍ਰੇਸ਼ਨ ਹੋਇਆ ਸੀ।

ਜਾਣਕਾਰੀ ਦੇਂਦਿਆਂ ਡੀਐਸਪੀ ਸਬ ਡਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਨੇ ਸਿਵਲ ਹਸਪਤਾਲ ਦੇ ਗਿਆਨੀ ਵਾਰਡ ਦੇ ਨਿੱਜੀ ਕਮਰੇ 4 ਵਿੱਚ ਸ਼ਨੀਵਾਰ ਸਵੇਰੇ 6 ਵਜੇ ਦੇ ਕਰੀਬ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ। ਮੁਲਜ਼ਮ ਮਨਜੀਤ ਸਿੰਘ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

Get the latest update about PUNJAB POLICE , check out more about HUSBAND MURDER WIFE IN CIVIL HOSPITAL, KAPURTHALA CIVIL HOSPITAL, KAPURTHALA & MURDER CRIME

Like us on Facebook or follow us on Twitter for more updates.