ਪਾਕਿ 'ਚ ਕਰਤਾਰਪੁਰ ਲਾਂਘੇ ਦਾ ਕਾਰਜ ਚੱਲ ਰਿਹੈ ਪੂਰੇ ਜ਼ੋਰਾਂ-ਸ਼ੋਰਾਂ ਨਾਲ, ਦੇਖੋ ਲੇਟੈਸਟ ਤਸਵੀਰਾਂ

ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦਾ ਨਿਰਮਾਣ ਬੇਹੱਦ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਪਾਕਿ ਤੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਤੋਂ ਸਪਸ਼ਟ ਹੈ ਕਿ ਪਾਕਿਸਤਾਨ ਦੇ...

ਇਸਲਾਮਾਬਾਦ— ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦਾ ਨਿਰਮਾਣ ਬੇਹੱਦ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਪਾਕਿ ਤੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਤੋਂ ਸਪਸ਼ਟ ਹੈ ਕਿ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ 'ਚ ਗੁਰਦੁਆਰਾ ਸਾਹਿਬ ਦੇ ਆਸ-ਪਾਸ ਤੇਜ਼ੀ ਨਾਲ ਨਿਰਮਾਣ ਕਾਰਜ ਚੱਲ ਰਿਹਾ ਹੈ। ਇਹ ਤਸਵੀਰਾਂ ਅੱਜ ਹੀ ਲਈਆਂ ਗਈਆਂ ਹਨ।

ਪਾਰਟੀ ਵਿਰੁੱਧ ਬਿਆਨਬਾਜ਼ੀ ਦਾ ਮੁੱਦਾ, ਸਿੱਧੂ 'ਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੋਵੇਗੀ ਕਾਰਵਾਈ

ਦੱਸ ਦੇਈਏ ਕਿ ਨਵੰਬਰ ਮਹੀਨੇ ਤੋਂ ਲਾਂਘਾ ਖੁੱਲ੍ਹਣ ਦੇ ਆਸਾਰ ਹਨ। ਦੱਸ ਦੇਈਏ ਕਿ ਭਾਰਤ 'ਚ ਲੋਕ ਸਭਾ ਚੋਣਾਂ ਪੂਰੀਆਂ ਹੋਣ ਮਗਰੋਂ ਪਾਕਿਸਤਾਨ ਫਿਰ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਸੰਬੰਧੀ ਗੱਲਬਾਤ ਅੱਗੇ ਵਧਾ ਸਕਦਾ ਹੈ। ਭਾਰਤ 'ਚ ਚੋਣਾਂ ਹੋਣ ਕਰਕੇ ਦੋਵਾਂ ਮੁਲਕਾਂ ਦੀਆਂ ਮੀਟਿੰਗਾਂ ਰੁੱਕ ਗਈਆਂ ਸਨ ਪਰ ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਭਾਰਤ 'ਚ ਨਵੀਂ ਸਰਕਾਰ ਦੇ ਗਠਨ ਮਗਰੋਂ ਕਰਤਾਰਪੁਰ ਸਾਹਿਬ ਲਈ ਫਿਰ ਤੋਂ ਗੱਲਬਾਤ ਸ਼ੁਰੂ ਕੀਤੀ ਜਾਵੇਗੀ।

Get the latest update about Punjabi News, check out more about International News, Kartarpur Corridor, News In Punjabi & Kartarpur Corridor Latest Pics

Like us on Facebook or follow us on Twitter for more updates.