ਇੰਗਲੈਂਡ ਦੌਰੇ ਦੌਰਾਨ ਕੈਪਟਨ ਵਰ੍ਹੇ ਅੱਤਵਾਦੀ ਸੰਗਠਨਾਂ 'ਤੇ, ਭਾਰਤ-ਪਾਕਿ ਸੰਬੰਧਾਂ 'ਤੇ ਕੀਤੀ ਖੁੱਲ੍ਹ ਕੇ ਗੱਲ

ਬਰਮਿੰਘਮ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਯੂ. ਕੇ 'ਚ ਭਾਰਤੀ ਹਾਈ ਕਮਿਸ਼ਨਰ ਰੁਚੀ ਘਣਸ਼ਿਆਮ ਵੱਲੋਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਹੱਥ ਨਾਲ ਬਣਾਈ ਗਈ ਪੇਂਟਿੰਗ ਭੇਂਟ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ...

ਬਰਮਿੰਘਮ/ਚੰਡੀਗੜ੍ਹ— ਬਰਮਿੰਘਮ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਯੂ. ਕੇ 'ਚ ਭਾਰਤੀ ਹਾਈ ਕਮਿਸ਼ਨਰ ਰੁਚੀ ਘਣਸ਼ਿਆਮ ਵੱਲੋਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਹੱਥ ਨਾਲ ਬਣਾਈ ਗਈ ਪੇਂਟਿੰਗ ਭੇਂਟ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਰਾਤ ਪਾਕਿਸਤਾਨ ਨਾਲ ਦੋਸਤੀ ਦੀ ਪੁਰਜ਼ੋਰ ਵਕਾਲਤ ਕੀਤੀ ਅਤੇ ਕਿਹਾ ਕਿ ਦੋਹਾਂ ਦੇਸ਼ਾਂ ਦੀ ਤਰੱਕੀ ਲਈ ਅਤੇ ਅੱਗੇ ਵਧਣ ਲਈ ਇਹ ਦੋਸਤੀ ਜ਼ਰੂਰੀ ਹੈ ਪਰ ਇਸ ਦੇ ਨਾਲ ਹੀ ਕੈਪਟਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਵਰਗੀਆਂ ਤਾਕਤਾਂ ਨੂੰ ਕਿਸੇ ਵੀ ਸੂਰਤ 'ਚ ਭਾਰਤ ਦੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਮੁੱਖ ਮੰਤਰੀ ਬਰਮਿੰਘਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐੱਸ. ਐੱਫ. ਜੇ. ਨੂੰ ਇਕ ਕੱਟੜ ਅੱਤਵਾਦੀ ਸੰਗਠਨ ਦੱਸਿਆ। ਕੈਪਟਨ ਨੇ ਪਿਛਲੇ ਕੁਝ ਸਾਲਾਂ ਦੌਰਾਨ ਅੱਤਵਾਦ ਸਬੰਧੀ ਗ੍ਰਿਫਤਾਰੀਆਂ ਅਤੇ ਹਥਿਆਰਾਂ ਦੀ ਬਰਾਮਦਗੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤੋਂ ਐੱਸ. ਐੱਫ. ਜੇ. ਦੇ ਇਰਾਦੇ ਸਾਫ ਜ਼ਾਹਰ ਹੁੰਦੇ ਹਨ ਪਰ ਪੰਜਾਬ ਅਤੇ ਭਾਰਤ ਸਰਕਾਰ ਦੋਵੇਂ ਇਸ ਨਾਲ ਲੋਹਾ ਲੈਣ ਲਈ ਇਕਦਮ ਤਿਆਰ ਹਨ।

ਇੰਗਲੈਂਡ ਦੇ ਦੌਰੇ 'ਤੇ ਕੈਪਟਨ, ਖਾਲਿਸਤਾਨੀ ਸਮਰਥਕ ਦੇ ਰਹੇ ਨੇ ਖੁੱਲ੍ਹੀ ਚਿਤਾਵਨੀ

ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੰਗਲੈਂਡ ਦੇ ਦੌਰੇ 'ਤੇ ਹਨ। ਦਰਅਸਲ ਅਮਰਿੰਦਰ ਸਿੰਘ ਪੰਜਾਬ 'ਚ ਵਿਦੇਸ਼ਾਂ ਤੋਂ ਪੰਜਾਬ 'ਚ ਨਿਵੇਸ਼ ਲਿਆਉਣ ਲਈ ਯਤਨਸ਼ੀਲ ਹਨ। ਅਜਿਹੇ 'ਚ ਉਨ੍ਹਾਂ ਦਾ ਇੰਗਲੈਂਡ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਕੁਝ ਲੋਕਾਂ 'ਚ ਨਾਰਾਜ਼ਗੀ ਵੀ ਹੈ। ਇੰਗਲੈਂਡ 'ਚ ਖਾਲਿਸਤਾਨ ਪੱਖੀ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਕੁਝ ਲੋਕਾਂ ਨੇ ਕੈਪਟਨ ਦੇ ਕਾਫਲੇ ਦਾ ਵਿਰੋਧ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੰਗਲੈਂਡ 'ਚ ਵਿਰੋਧ ਹੋਇਆ ਹੈ। ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਹ ਸਭ ਉਦੋਂ ਵਾਪਰਿਆਂ ਜਦੋਂ ਕੈਪਟਨ ਦਾ ਕਾਫਲਾ ਲੰਘ ਰਿਹਾ ਸੀ। ਵਿਰੋਧ ਕਰਨ ਵਾਲੇ ਖਾਲਿਸਤਾਨ ਪੱਖੀ ਸਨ, ਜਿਨ੍ਹਾਂ ਨੇ ਕੈਪਟਨ ਨੂੰ ਸ਼ਰੇਆਮ ਵੰਗਾਰਿਆ। ਉਨ੍ਹਾਂ ਨੂੰ ਖਾਲਿਸਤਾਨ ਤੇ ਰੈਫਰੈਂਡਮ 2020 ਦੇ ਪੱਖ 'ਚ ਨਾਅਰੇਬਾਜ਼ੀ ਕੀਤੀ। ਦਰਅਸਲ ਕੈਪਟਨ ਅਮਰਿੰਦਰ ਸਿੰਘ ਰੈਫਰੈਂਡਮ 2020 ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਉਹ ਇਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ ਦੀ ਸ਼ਰਾਰਤ ਕਰਾਰ ਦਿੰਦੇ ਹਨ। ਉਨ੍ਹਾਂ ਨੇ ਇਸ ਖਿਲਾਫ ਭਾਰਤ ਸਰਕਾਰ ਨੂੰ ਕਰਾਵਾਈ ਕਰਨ ਲਈ ਵੀ ਕਿਹਾ ਸੀ। ਇਸ ਤੋਂ ਇਲਾਵਾ ਗੂਗਲ ਨੂੰ ਰੈਫਰੈਂਡਮ 2020 ਦੇ ਐਪ ਹਟਾਉਣ ਲਈ ਕਿਹਾ ਸੀ। ਵਾਇਰਲ ਹੋ ਰਹੀ ਇਸ ਵੀਡੀਓ 'ਚ ਕਿਹਾ ਜਾ ਰਿਹਾ ਹੈ ਕਿ ਕੈਪਟਨ ਪੰਜਾਬ 'ਚ ਅਕਸਰ ਕਹਿੰਦੇ ਹਨ ਕਿ ਖਾਲਿਸਤਾਨੀਆਂ ਨੂੰ ਚੁੱਕ ਲਿਆਵਾਂਗੇ ਪਰ ਹੁਣ ਉਹ ਇੱਥੇ ਆਏ ਹਨ ਤਾਂ ਹੱਥ ਲਾ ਕੇ ਦਿਖਾਉਣ। ਕੈਪਟਨ 28 ਤਾਰੀਖ ਨਵੰਬਰ ਨੂੰ ਵਾਪਸ ਆ ਰਹੇ ਹਨ।

Get the latest update about True Scoop News, check out more about Khalistan Supporters Protest, England Protest, Birmingham & Khalistan Supporters

Like us on Facebook or follow us on Twitter for more updates.