ਪੰਜਾਬ ਸੀ.ਐੱਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਜਲੰਧਰ ਦੌਰੇ ਤੋਂ ਪਹਿਲਾਂ ਕੰਧਾਂ ਤੇ ਲਿੱਖੇ ਗਏ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ

ਜਲੰਧਰ- ਜਲੰਧਰ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ

ਜਲੰਧਰ-  ਜਲੰਧਰ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਆ ਰਹੇ ਹਨ। ਜਿਸ ਤੋਂ ਪਹਿਲਾਂ ਹੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਲੋਂ ਇਕ ਵਾਰ ਫਿਰ ਵੀਡੀਓ ਜਾਰੀ ਕਰਕੇ ਧਮਕੀ ਦਿੱਤੀ ਹੈ, ਜਿਸ ਤੋਂ ਬਾਅਦ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਨਜ਼ਰ ਆਏ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਦੇ ਬੱਸ ਸਟੈਂਡ ਤੋਂ ਪੰਜਾਬ ਰੋਡਵੇਜ਼ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੇ ਦੇਣ ਲਈ ਇਥੇ ਆ ਰਹੇ ਹਨ। ਜੋ ਕਿ ਦਿੱਲੀ ਏਅਰਪੋਰਟ ਤੱਕ ਜਾਇਆ ਕਰਨਗੀਆਂ। 

ਜਿਨ੍ਹਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਅੱਧਾ ਹੋਵੇਗਾ। ਇਸ ਦੌਰਾਨ ਉਨ੍ਹਾਂ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਜਿਸ ਵਿਚਾਲੇ ਇਹ ਘਟਨਾ ਸਾਹਮਣੇ ਆ ਗਈ ਹੈ। ਜਿਸ ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਕਿਤੇ ਨਾ ਕਿਤੇ ਹੋਈ ਕੋਤਾਹੀ ਸਾਹਮਣੇ ਆਉਂਦੀ ਹੈ। ਉਸ ਤੋਂ ਪਹਿਲਾਂ ਇਸ ਤਰ੍ਹਾਂ ਨਾਲ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਨਜ਼ਰ ਆਉਣਾ ਕਿਤੇ ਨਾ ਕਿਤੇ ਪੁਲਿਸ ਵਲੋਂ ਸੁਰੱਖਿਆ ਵਿਵਸਥਾ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਕੰਧਾਂ 'ਤੇ ਲਿਖੇ ਗਏ ਨਾਅਰਿਆਂ ਨੂੰ ਸਾਫ ਕਰ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਪੁਲਿਸ ਵਲੋਂ ਮੀਡੀਆ ਨੂੰ ਵੀ ਕਿਸੇ ਤਰ੍ਹਾਂ ਦਾ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਰਾਜਪੁਰਾ ਦੇ ਥਰਮਲ ਪਲਾਂਟ ਵਾਲੀ ਲਾਈਨ ਤੋਂ ਰੇਲਵੇ ਟ੍ਰੈਕ ਦੇ 1200 ਕਲਿੱਪ ਚੋਰੀ ਕਰ ਲਏ ਗਏ ਸਨ। ਜਿਸ ਦੀ ਜ਼ਿੰਮੇਵਾਰੀ ਸਿੱਖ ਫਾਰ ਜਸਟਿਸ ਦੇ ਮੁਖੀ ਵਲੋਂ ਲਈ ਗਈ ਸੀ। ਜਦੋਂ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਹੱਲ ਕਰਦਿਆਂ ਚੋਰਾਂ ਨੂੰ ਫੜ ਲਿਆ ਗਿਆ ਸੀ। ਜਿਸ ਨਾਲ ਗੁਰਪਤਵੰਤ ਦੇ ਦਾਅਵੇ ਝੂਠੇ ਨਿਕਲੇ ਸਨ।

Get the latest update about punjab news, check out more about latest news & truescoop news

Like us on Facebook or follow us on Twitter for more updates.