ਦਿਲ ਅਤੇ ਪਾਚਨ ਕਿਰਿਆ ਨੂੰ ਠੀਕ ਰੱਖਣ ਲਈ ਕਾਫੀ ਅਸਰਦਾਰ ਹੈ ਕੀਵੀ ਦਾ ਜੂਸ

ਕੀਵੀ ਜੋਕਿ ਵਿਟਾਮਿਨ ਸੀ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲੇਟ ਅਤੇ ਬੀਟਾ ਕੈਰੋਟੀਨ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੀਵੀ ਫਲ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ...

ਸਾਡੀ ਚੰਗੀ ਸਿਹਤ ਦੇ ਲਈ ਅਕਸਰ ਹੀ ਡਾਕਟਰਾਂ ਦੇ ਵਲੋਂ ਸਾਨੂੰ ਫਲ ਖਾਣ ਅਤੇ ਜੂਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਹਰ ਫਲ ਆਪਣੀ ਵੱਖਰੇ ਗੁਣਾ ਕਰਕੇ ਜਾਣਿਆ ਜਾਂਦਾ ਹੈ ਅਜਿਹਾ ਹੀ ਇੱਕ ਫਲ ਹੈ ਕੀਵੀ ਜੋਕਿ ਵਿਟਾਮਿਨ ਸੀ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲੇਟ ਅਤੇ ਬੀਟਾ ਕੈਰੋਟੀਨ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੀਵੀ ਫਲ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਕੀਵੀ ਦਾ ਜੂਸ ਪੀਣ ਦੇ ਕਈ ਸਿਹਤ ਲਾਭ ਦੱਸਣ ਜਾ ਰਹੇ ਹਾਂ, ਤਾਂ ਆਓ ਜਾਣਦੇ ਹਾਂ-

ਕੀਵੀ ਦਾ ਜੂਸ ਪੀਣ ਦੇ ਫਾਇਦੇ
ਰੋਜ਼ਾਨਾ ਕੀਵੀ ਦਾ ਜੂਸ ਕਾਰਬੋਹਾਈਡਰੇਟ, ਫਾਸਫੋਰਸ, ਪੋਟਾਸ਼ੀਅਮ, ਕਾਪਰ, ਵਿਟਾਮਿਨ ਸੀ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲੇਟ ਅਤੇ ਬੀਟਾ ਕੈਰੋਟੀਨ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਤੁਹਾਡੇ ਖੂਨ ਵਿੱਚ ਪਲੇਟਲੈਟਸ ਦੀ ਗਿਣਤੀ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਦੂਰ ਰਹਿੰਦੇ ਹੋ। ਤਾਂ ਆਓ ਜਾਣਦੇ ਹਾਂ ਕਿਵੇਂ ਸਾਡੀ ਚੰਗੀ ਸਿਹਤ 'ਚ ਫਾਇਦੇਮੰਦ ਸਾਬਿਤ ਹੁੰਦਾ ਹੈ :-

ਦਿਲ ਨੂੰ ਸਿਹਤਮੰਦ ਰੱਖੋ
ਕੀਵੀ ਵਿੱਚ ਪੋਟਾਸ਼ੀਅਮ ਮੌਜੂਦ ਹੁੰਦਾ ਹੈ, ਜੋ ਕਿ ਦਿਲ ਦੀਆਂ ਬਿਮਾਰੀਆਂ ਲਈ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਰੋਜ਼ਾਨਾ 1 ਗਲਾਸ ਕੀਵੀ ਜੂਸ ਦੇ ਸੇਵਨ ਨਾਲ ਤੁਹਾਡਾ ਦਿਲ ਸਿਹਤਮੰਦ ਰਹਿੰਦਾ ਹੈ। 

ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖੋ
ਕੀਵੀ ਵਿਟਾਮਿਨ ਸੀ ਦਾ ਇੱਕ ਚੰਗਾ ਸਰੋਤ ਹੈ, ਜੋ ਤੁਹਾਡੀ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦਗਾਰ ਹੈ। ਜੇਕਰ ਤੁਸੀਂ ਤਾਜ਼ੀ ਅਤੇ ਜਵਾਨ ਚਮੜੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਰੋਜ਼ਾਨਾ ਕੀਵੀ ਦੇ ਜੂਸ ਦਾ ਸੇਵਨ ਜ਼ਰੂਰ ਕਰੋ।

ਪਾਚਨ ਨੂੰ ਸਿਹਤਮੰਦ ਬਣਾਉਂਦਾ ਹੈ
ਕੀਵੀ ਵਿਟਾਮਿਨ ਸੀ ਦਾ ਇੱਕ ਚੰਗਾ ਸਰੋਤ ਹੈ, ਇਸ ਲਈ ਇਹ ਸਿਹਤਮੰਦ ਪਾਚਨ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਹੈ। ਕੀਵੀ ਤੁਹਾਡੇ ਸਰੀਰ ਲਈ ਪ੍ਰੋਬਾਇਓਟਿਕ ਦਾ ਕੰਮ ਕਰਦਾ ਹੈ। ਜਿਸ ਨਾਲ ਤੁਹਾਡਾ ਪਾਚਨ ਤੰਤਰ ਸਿਹਤਮੰਦ ਰਹਿੰਦਾ ਹੈ।

Get the latest update about kiwi benefits, check out more about kiwi juice recipe, kiwi fruit, kiwi fruit benefits & kiwi juice

Like us on Facebook or follow us on Twitter for more updates.