ਸ. ਕੁਲਤਾਰ ਸਿੰਘ ਸੰਧਵਾਂ ਬਣੇ 16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ

ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਵਿਰੋਧੀ ਧਿਰ ਪੰਜਾਬ ਵਿਧਾਨ ਸਭਾ ਨੂੰ ਦੇਸ਼ ਭਰ ਵਿੱਚ ਮਾਡਲ ਹਾਊਸ ਬਣਾਉਣ ਲਈ ਉਸਾਰੂ ਭੂਮਿਕਾ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ...

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੀਕਰ ਵਜੋਂ ਸ. ਸੰਧਵਾਂ ਦੇ ਨਾਮ ਦੀ ਤਜਵੀਜ਼ ਰੱਖੀ ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਸ. ਸੰਧਵਾਂ ਨੂੰ ਬਿਨਾਂ ਮੁਕਾਬਲੇ ਚੁਣ ਲਿਆ ਗਿਆ।  ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਜਨਤਕ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਦਨ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਪੱਤਰਕਾਰਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ।

ਪੰਜਾਬ 'ਚ ਇਨਕਲਾਬੀ ਲਹਿਰ ਦੀ ਸ਼ੁਰੂਆਤ, ਪਹਿਲੀ ਕੈਬਨਿਟ ਮੀਟਿੰਗ 'ਚ ਨੌਜਵਾਨਾਂ ਨੂੰ 25,000 ਸਰਕਾਰੀ ਨੌਕਰੀਆਂ ਦੇਣ ਦੀ ਦਿੱਤੀ ਮਨਜ਼ੂਰੀ

ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਵਿਰੋਧੀ ਧਿਰ ਪੰਜਾਬ ਵਿਧਾਨ ਸਭਾ ਨੂੰ ਦੇਸ਼ ਭਰ ਵਿੱਚ ਮਾਡਲ ਹਾਊਸ ਬਣਾਉਣ ਲਈ ਉਸਾਰੂ ਭੂਮਿਕਾ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਦਨ ਦੇ ਸਾਰੇ ਰੰਗਲਾ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਦਨ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਤਸੱਲੀ ਹੋਣ ਤੱਕ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦੇਵੇਗੀ।
ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਬਦਕਿਸਮਤੀ ਨਾਲ ਪਹਿਲਾਂ ਜਦੋਂ ਕੋਈ ਵੀ ਸਦਨ ਦੀ ਕਾਰਵਾਈ ਰਿਕਾਰਡ ਕਰ ਰਿਹਾ ਹੁੰਦਾ ਸੀ ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦੀ ਵਰਤੋਂ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਮੈਂਬਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਸ਼ਰੇਆਮ ਉਲੰਘਣਾ ਹੈ, ਇਸ ਲਈ 'ਆਪ' ਸਰਕਾਰ ਨੇ ਸਿਧਾਂਤਕ ਤੌਰ 'ਤੇ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਹੋਵੇਗਾ ਅਤੇ ਸਦਨ ਦੀ ਸਾਰੀ ਕਾਰਵਾਈ ਜਨਤਕ ਕੀਤੀ ਜਾਵੇਗੀ।
     
 

Get the latest update about AAP NEW CABINET, check out more about TRUE SCOOP PUNJABI PUNJAB NEWS, BHAGWANT MANN, AAM ADMI PARTY & kultar singh sandhwan

Like us on Facebook or follow us on Twitter for more updates.