ਕੈਪਟਨ ਨੇ ਮੈਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਮੈਂ ਕੈਪਟਨ ਅਮਰਿੰਦਰ ਨੂੰ ਮਨਾ ਲਿਆ : ਕੁੰਵਰ ਵਿਜੇ ਪ੍ਰਤਾਪ

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰਨ ਵਾਲੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱ...

ਚੰਡੀਗੜ੍ਹ: ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰਨ ਵਾਲੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਇੱਥੇ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜਪਾਲ ਨਾਲ ਮੁਲਾਕਾਤ ਕਰਨ ਆਏ ਹਨ, ਜੋ ਕਿ ਉਹ ਹਰ ਮਹੀਨੇ ਉਨ੍ਹਾਂ ਨਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਇੱਥੇ ਅਫ਼ਸਰ ਵੱਜੋਂ ਨਹੀਂ ਸਗੋਂ ਨਿੱਜੀ ਤੌਰ 'ਤੇ ਆਏ ਹਨ।

ਮੀਡੀਆ ਵੱਲੋਂ ਅਸਤੀਫ਼ੇ ਬਾਰੇ ਸਵਾਲ ਪੁੱਛੇ ਜਾਣ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਸਤੀਫ਼ੇ ਸਬੰਧੀ ਕਈ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਬਾਰੇ ਮਨਾਉਣ ਦੀ ਕਾਫੀ ਕੋਸ਼ਿਸ ਕੀਤੀ ਹੈ ਪਰ ਉਨ੍ਹਾਂ ਨੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾ ਲਿਆ ਹੈ।

ਐਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਲਤ 'ਚ ਕੇਸ ਸਬੰਧੀ ਜੋ ਚਲਾਨ ਪੇਸ਼ ਕੀਤਾ ਜਾਂਦਾ ਹੈ, ਉਹ ਜਨਤਕ ਹੀ ਹੁੰਦਾ ਹੈ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਐਸ. ਆਈ. ਟੀ. ਦੀ ਰਿਪੋਰਟ ਜਨਤਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਬਾਰੇ ਸਰਕਾਰ ਵੱਲੋਂ ਜੋ ਵੀ ਸਾਰਥਕ ਕਦਮ ਚੁੱਕੇ ਜਾਂਦੇ ਹਨ, ਉਹ ਅਸਤੀਫ਼ਾ ਦੇਣ ਤੋਂ ਬਾਅਦ ਵੀ ਸਰਕਾਰ ਦੀ ਮਦਦ ਕਰਨਗੇ। 

ਦੱਸਣਯੋਗ ਹੈ ਕਿ ਬੀਤੇ ਦਿਨੀਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਸੀ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਅਸਤੀਫੇ਼ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ।

Get the latest update about resigned, check out more about Kunwar Vijay Partap Singh, Truescoop, Governor & Captains Amrinder Singh

Like us on Facebook or follow us on Twitter for more updates.