ਲਖੀਮਪੁਰ ਖੇੜੀ ਹਿੰਸਾ: ਸੁਪਰੀਮ ਕੋਰਟ ਨੇ ਕਥਿੱਤ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜੀ ਕੀਤੀ ਰੱਦ, ਇਕ ਹਫਤੇ ਅੰਦਰ ਆਤਮ ਸਮਰਪਣ ਦੇ ਦਿੱਤੇ ਆਦੇਸ਼

ਲਖੀਮਪੁਰ ਖੇੜੀ ਹਿੰਸਾ ਤੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਕਥਿਤ ਦੋਸ਼ੀ ਦੇ ਖਿਲਾਫ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ 'ਟੇਨੀ' ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੀ ਬੈਂਚ ਨੇ ਮਿਸ਼ਰਾ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ...

ਨਵੀਂ ਦਿੱਲੀ: ਲਖੀਮਪੁਰ ਖੇੜੀ ਹਿੰਸਾ ਤੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਕਥਿਤ ਦੋਸ਼ੀ ਦੇ ਖਿਲਾਫ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ 'ਟੇਨੀ' ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੀ ਬੈਂਚ ਨੇ ਮਿਸ਼ਰਾ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਨਾਲ ਹੀਚੀਫ਼ ਜਸਟਿਸ ਐਨਵੀ ਰਮਨਾ ਨੇ ਹਾਈਕੋਰਟ ਨੂੰ ਕਿਹਾ ਕਿ ਉਹ ਪੀੜਤ ਪਰਿਵਾਰਾਂ ਦੀ ਸਹੀ ਸੁਣਵਾਈ ਕਰਨ ਤੋਂ ਬਾਅਦ ਉਸਦੀ ਜ਼ਮਾਨਤ ਪਟੀਸ਼ਨ 'ਤੇ ਦੁਬਾਰਾ ਫੈਸਲਾ ਕਰੇ, ਜਿਨ੍ਹਾਂ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਲਈ ਲੋੜੀਂਦਾ ਮੌਕਾ ਨਾ ਦਿੱਤੇ ਜਾਣ ਦੀ ਸ਼ਿਕਾਇਤ ਕੀਤੀ ਸੀ।

ਮਿਲੀ ਜਾਣਕਾਰੀ ਮੁਤਾਬਿਕ ਇਸ ਬੈਂਚ 'ਚ ਚੀਫ਼ ਜਸਟਿਸ ਐਨਵੀ ਰਮਨਾਦੇ ਨਾਲ ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇਣ ਸਮੇਂ ਪਹਿਲੀ ਸੂਚਨਾ ਰਿਪੋਰਟ 'ਤੇ ਬਹੁਤ ਜ਼ਿਆਦਾ ਭਰੋਸਾ ਕੀਤਾ, ਭਾਵੇਂ ਕਿ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।


ਜਿਕਰਯੋਗ ਹੈ ਕਿ 3 ਅਕਤੂਬਰ, 2021 ਨੂੰ ਹੋਈ ਹਿੰਸਾ ਵਿੱਚ ਅੱਠ ਲੋਕ ਮਾਰੇ ਗਏ ਸਨ। ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਕਥਿਤ ਤੌਰ 'ਤੇ ਮਿਸ਼ਰਾ ਨਾਲ ਸਬੰਧਤ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿੱਚ, ਤਿੰਨ ਲੋਕ - ਦੋ ਸਿਆਸੀ ਵਰਕਰ ਅਤੇ ਇੱਕ ਡਰਾਈਵਰ - ਮਾਰੇ ਗਏ ਸਨ। ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। 17 ਨਵੰਬਰ ਨੂੰ, ਬੈਂਚ ਨੇ ਹਿੰਸਾ ਦੀ ਜਾਂਚ ਲਈ ਇੱਕ ਨਵੀਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਅਤੇ ਇਸ ਵਿੱਚ ਭਾਰਤੀ ਪੁਲਿਸ ਸੇਵਾ ਦੇ ਤਿੰਨ ਅਧਿਕਾਰੀਆਂ ਨੂੰ ਸ਼ਾਮਲ ਕੀਤਾ। ਸਿਖਰਲੀ ਅਦਾਲਤ, ਜਿਸ ਨੇ ਇਸ ਮਾਮਲੇ 'ਤੇ ਸੁਓ ਮੋਟੂ (ਆਪਣੇ ਮੋਸ਼ਨ 'ਤੇ) ਕਾਰਵਾਈ ਸ਼ੁਰੂ ਕੀਤੀ, ਨੇ ਹਿੰਸਾ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਵੀ ਨਿਯੁਕਤ ਕੀਤਾ।

ਕੇਂਦਰੀ ਮੰਤਰੀ ਅਜੈ ਮਿਸ਼ਰਾ 'ਟੇਨੀ' ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 10 ਫਰਵਰੀ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ, ਤਿੰਨਾਂ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਸੀ।


Get the latest update about TRUESCOOPPUNJABI, check out more about ASHISH MISHRA, SC cancels Ashish Mishras bail, Lakhimpur Kheri case & FARMERS PROTEST

Like us on Facebook or follow us on Twitter for more updates.