ਅੰਮ੍ਰਿਤਸਰ ਸਟੇਟ ਸਪੈਸ਼ਲ ਸੈੱਲ ਵਿਚ ਪਹੁੰਚੇ ਲਾਰੈਂਸ ਬਿਸ਼ਨੋਈ, ਹੋਰ ਮਾਮਲਿਆਂ 'ਚ ਏਜੰਸੀਆਂ ਕਰਨਗੀਆਂ ਪੁੱਛਗਿੱਛ

ਅੰਮ੍ਰਿਤਸਰ-3 ਅਗਸਤ, 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ

ਅੰਮ੍ਰਿਤਸਰ-3 ਅਗਸਤ, 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਨੂੰ ਅੰਮ੍ਰਿਤਸਰ ਦੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਰਾਤ ਸਮੇਂ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਹਸਪਤਾਲ 'ਚ ਦਾਖਲ ਆਪਣੇ ਪਿੰਡ ਦੀ ਇਕ ਔਰਤ ਨੂੰ ਮਿਲਣ ਗਏ ਹੋਏ ਸਨ।
ਕਤਲ ਤੋਂ ਅਗਲੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਗਰੋਂ ਪੁਲੀਸ ਨੇ ਜੱਗੂ, ਜਗਰੋਸ਼ਨ ਸਿੰਘ ਹੁੰਦਲ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਜਦੋਂ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਨੂੰ ਲੈ ਕੇ ਆਈ ਹੈ ਤਾਂ ਉਸ ਤੋਂ ਹੋਰ ਮਾਮਲਿਆਂ ਵਿੱਚ ਵੀ ਪੁੱਛਗਿੱਛ ਕੀਤੀ ਜਾਵੇਗੀ।
ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਸਟੇਟ ਸਪੈਸ਼ਲ ਸੈੱਲ ਪਹੁੰਚੇ। ਰਾਣਾ ਕੰਧੋਵਾਲੀਆ ਦੇ ਮਾਮਲੇ ਵਿੱਚ ਪੁਲਿਸ ਲਾਰੈਂਸ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਸੀ ਜਿਥੇ ਸਵੇਰੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਲਾਰੈਂਸ ਦੇ ਸਾਥੀ ਜੱਗੂ ਭਗਵਾਨਪੁਰੀਆ ਦੇ ਫੇਸਬੁੱਕ ਪੇਜ ਨੇ ਰਾਣਾ ਕੰਧੋਵਾਲੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸੂਤਰਾਂ ਮੁਤਾਬਕ ਸਵੇਰੇ 3 ਤੋਂ ਬਾਅਦ ਮੈਡੀਕਲ ਹੋ ਸਕਦਾ ਹੈ।
ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸ਼ਾਮ ਮਾਨਸਾ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਵੱਲੋਂ 24 ਘੰਟੇ ਦੇ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਗਿਆ ਸੀ, ਜਿਸ ਤਹਿਤ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ ਅਤੇ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵਿੱਚ ਰੱਖਿਆ ਗਿਆ ਹੈ।
ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਇੱਥੇ ਮੌਜੂਦ ਸਨ। SSOC ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਹੈ। ਕਾਲੇ ਕਮਾਂਡੋ ਅਤੇ ਬਖ਼ਤਰਬੰਦ ਗੱਡੀਆਂ ਬਾਹਰ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੈਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।

Get the latest update about truescoop news, check out more about punjab news, lawrence Bishnoi & latest news

Like us on Facebook or follow us on Twitter for more updates.